Home Patiala Updates ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਪਟਿਆਲਾ ਫਾਊਂਡੇਸ਼ਨ ਦੇ...

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਸੜਕ ਸੁਰੱਖਿਆ ਮਿਸ਼ਨ’ ਸੰਬੰਧਿਤ ਸਮਾਗਮ ਆਯੋਜਿਤ

0
1

ਪਟਿਆਲਾ: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਦੀ ਯੋਗ ਅਗਵਾਈ ਹੇਠ ਪਟਿਆਲਾ ਫਾਊਂਡੇਸ਼ਨ ਦੇ ਬਾਨੀ ਰਵੀ ਆਹਲੂਵਾਲੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਮਿਸ਼ਨ ਤਹਿਤ ਰਿਫਲੈਕਟਿਵ ਸੇਫਟੀ ਜੈਕਟ ਵੰਡ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਯੂਨੀਵਰਸਿਟੀ ਦੇ ਉਨ੍ਹਾਂ ਕਰਮਚਾਰੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ ਸੀ, ਜਿਨ੍ਹਾਂ ਦੀਆਂ ਡਿਊਟੀਆਂ ਸੜਕਾਂ, ਪਾਰਕਿੰਗ ਖੇਤਰਾਂ, ਮੁੱਖ ਗੇਟਾਂ ਅਤੇ ਜਨਤਕ ਥਾਵਾਂ ਦੇ ਆਲੇ-ਦੁਆਲੇ ਆਵਾਜਾਈ ਰਹਿੰਦੀ ਹੈ। ਇਸ ਮੌਕੇ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ, ਹਾਊਸਕੀਪਿੰਗ ਸਟਾਫ, ਰੱਖ-ਰਖਾਵ ਕਰਮਚਾਰੀਆਂ, ਸਹਾਇਕ ਸਟਾਫ ਅਤੇ ਹੋਰ ਫਰੰਟਲਾਈਨ ਕਰਮਚਾਰੀਆਂ ਨੂੰ ਰਿਫਲੈਕਟਿਵ ਸੇਫਟੀ ਜੈਕਟ ਵੰਡੇ ਗਏ।

ਸਮਾਗਮ ਦੌਰਾਨ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਇੱਕ ਜਾਗਰੂਕਤਾ ਸੈਸ਼ਨ ਵੀ ਕਰਵਾਇਆ ਗਿਆ। ਜਿੱਥੇ ਬੁਲਾਰਿਆਂ ਨੇ ਦੱਸਿਆ ਕਿ ਰਿਫਲੈਕਟਿਵ ਸੇਫਟੀ ਜੈਕਟ ਘੱਟ ਰੌਸ਼ਨੀ ਜਾਂ ਰਾਤ ਦੇ ਸਮੇਂ ਕਰਮਚਾਰੀਆਂ ਦੀ ਦਿੱਖ ਨੂੰ ਵਧਾਉਂਦੇ ਹਨ, ਜਿਸ ਨਾਲ ਸੜਕ ਹਾਦਸਿਆਂ ਦੀ ਸੰਭਾਵਨਾ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਮੌਕੇ ਪਟਿਆਲਾ ਫਾਊਂਡੇਸ਼ਨ ਵੱਲੋਂ ਸਮਾਜਿਕ ਭਲਾਈ ਅਤੇ ਸੜਕ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਾਂਝੀਆਂ ਪਹਿਲਕਦਮੀਆਂ ਨਾ ਸਿਰਫ਼ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਸਮਾਜ ਵਿੱਚ ਸੁਰੱਖਿਅਤ ਅਤੇ ਜ਼ਿੰਮੇਵਾਰ ਨਾਗਰਿਕਤਾ ਦਾ ਸੰਦੇਸ਼ ਵੀ ਪਹੁੰਚਾਉਂਦੀਆਂ ਹਨ।

ਇਸ ਸਮਾਗਮ ਮੌਕੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਤੋਂ ਇਲਾਵਾ ਪ੍ਰੋ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ, ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਆਨੰਦਪੁਰ ਸਾਹਿਬ, ਡਾਇਰੈਕਟਰ, CIQAਡਾ. ਕੁਲਦੀਪ ਵਾਲੀਆ, ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਕੰਵਲਵੀਰ ਸਿੰਘ ਢੀਡਸਾਂ, ਲੋਕ ਸੰਪਰਕ ਅਫਸਰ ਡਾ. ਸੁਖਦੇਵ ਸਿੰਘ ਹਾਜ਼ਿਰ ਸਨ।

LEAVE A REPLY

Please enter your comment!
Please enter your name here