ਪਟਿਆਲਾ: ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੀ ਪਲੇਠੀ ਮੀਟਿੰਗ ਅੱਜ ਸਥਾਨਕ ਸਰਕਟ ਹਾਊਸ ਵਿਖੇ ਸੰਗਠਨ ਦੇ ਨਵ ਨਿਯੁਕਤ ਸਟੇਟ ਸੈਕਟਰੀ ਜੱਸੀ ਸੋਹੀਆ ਵਾਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਅਤੇ ਸਟੇਟ ਸੈਕਟਰੀ ਕੇਵਲ ਸਿੰਘ ਜਾਗੋਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੀ ਅਗਵਾਈ ਹੇਠ ਹੋਈ।
ਇਸ ਮੀਟਿੰਗ ‘ਚ ਸੰਗਠਨ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਲਵਾ ਈਸਟ ਜੋਨ ਨਾਲ ਸਬੰਧਤ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਕੋਆਰਡੀਨੇਟਰ ਹਾਜ਼ਰ ਰਹੇ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਠਨ ਦੇ ਸੂਬਾ ਪ੍ਰਧਾਨ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਦਿੱਤੀ ਗਈ ਜ਼ਿਮੇਵਾਰੀ ਤਹਿਤ ਅੱਜ ਮਾਲਵਾ ਈਸਟ ਜੋਨ ਦੇ ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਨਾਲ ਗੱਲਬਾਤ ਕਰਕੇ ਸੰਗਠਨ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਹੋਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸ਼ਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਇਸ ਯੋਜਨਾ ਨੂੰ ਸਰਕਾਰ ਵਲੋਂ ਨਿਰਵਿਘਨ, ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਬਜ਼ੁਰਗ ਇਸ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਸਟੇਟ ਸੈਕਟਰੀ ਜੱਸੀ ਸੋਹੀਆਂ ਵਾਲਾ ਚੇਅਰਮੈਨ, ਸਟੇਟ ਸੈਕਟਰੀ ਕੇਵਲ ਸਿੰਘ ਜਾਗੋਵਾਲ ਦੀ ਅਗਵਾਈ ਹੇਠ ਨਵ ਨਿਯੁਕਤ ਸੂਬਾ ਪ੍ਰਧਾਨ, ਜ਼ਿਲ੍ਹਾ ਕੋਆਰਡੀਨੇਟਰ ਤੇ ਹਲਕਾ ਕੋਆਰਡੀਨੇਟਰਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪਟਿਆਲਾ ਦਿਹਾਤੀ ਤੋਂ ਸੰਗਠਨ ਕੋਆਰਡੀਨੇਟਰ ਹਨੀ ਮਾਹਲਾ ਚੇਅਰਮੈਨ ਮਾਰਕੀਟ ਕਮੇਟੀ ਡਕਾਲਾ, ਪਟਿਆਲਾ ਅਰਬਨ ਦੇ ਜ਼ਿਲ੍ਹਾ ਕੋਆਰਡੀਨੇਟਰ ਰਘਵੀਰ ਸਿੰਘ ਗੋਪਾਲਪੁਰ, ਮੋਹਾਲੀ ਦੇ ਜ਼ਿਲ੍ਹਾ ਕੋਆਰਡੀਨੇਟਰ ਬਲਵਿੰਦਰ ਸਿੰਘ ਆਲਮਗੀਰ, ਰੂਪਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਢਾਹੇ ਚੇਅਰਮੈਨ ਪਲੈਨਿੰਗ ਬੋਰਡ, ਸੰਗਰੂਰ ਦੇ ਜ਼ਿਲ੍ਹਾ ਕੋਆਰਡੀਨੇਟਰ ਚਰਨਜੀਤ ਸਿੰਘ ਚੰਨੀ, ਮਾਲੇਰਕੋਟਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਤਰਸੇਮ ਸਿੰਘ, ਹਲਕਾ ਕੋਆਰਡੀਨੇਟਰ ਸਹਿਜਪਾਲ ਸਿੰਘ ਲਾਡਾ ਹਲਕਾ ਘਨੌਰ,
ਹਰਮਿੰਦਰਪਾਲ ਸਿੰਘ ਸ਼ਭਰਵਾਲ ਪਟਿਆਲਾ ਸ਼ਹਿਰੀ, ਬਲਜੀਤ ਸਿੰਘ ਮੌਲੀਵਾਲ ਹਲਕਾ ਸੁਤਰਾਣਾ, ਤੇਜਿੰਦਰ ਸਿੰਘ ਬਠੋਈ ਹਲਕਾ ਸਮਾਣਾ, ਦਵਿੰਦਰ ਸਿੰਘ ਨਰਮਾਣਾ ਹਲਕਾ ਨਾਭਾ, ਸੁਰੇਸ਼ ਰਾਏ ਪਟਿਆਲਾ ਦਿਹਾਤੀ, ਅਜੈ ਚੌਧਰੀ ਹਲਕਾ ਰਾਜਪੁਰਾ, ਫੂਲਰਾਜ ਸਿੰਘ ਮੋਹਾਲੀ ਆਦਿ ਹਾਜ਼ਰ ਸਨ।







