ਚੰਡੀਗੜ੍ਹ, 26 ਨਵੰਬਰ
ਵਿਜ ਨੇ ਸੰਵਿਧਾਨ ਦਿਵਸ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ; ਕਿਹਾ-ਸੰਵਿਧਾਨ ਦੇ ਮੁੱਲਾਂ, ਅਧਿਕਾਰਾਂ ਅਤੇ ਫ਼ਰਜ਼ਾਂ ‘ਤੇ ਚਿੰਤਨ ਦਾ ਮੌਕਾ ਹੈ ਇਹ ਦਿਨ
“ਹਰਿਆਣਾ ਦੀ ਤਰੱਕੀ ਮਿਹਨਤਕਸ਼ ਕਿਸਾਨਾਂ, ਨੌਜਵਾਨਾਂ, ਅਧਿਆਪਕਾਂ ਅਤੇ ਬਿਹਤਰ ਸ਼ਾਸਨ ਪ੍ਰਬੰਧ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ” – ਵਿਜ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ‘ਹਮ ਭਾਰਤ ਦੇ ਲੋਕ’ ਵਿੱਚ ਨਿਹਿਤ ਹੈ ਅਤੇ ਲੋਕਤੰਤਰ ਵਿੱਚ ਸਰਵਉੱਚ ਸ਼ਕਤੀ ਜਨਤਾ ਦੇ ਹੱਥਾਂ ਵਿੱਚ ਹੈ। ਉਨ੍ਹਾਂ ਸੰਵਿਧਾਨ ਦਿਵਸ ਮਨਾਉਣ ਦੀ ਪਹਿਲ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਦਿਨ ਸਾਨੂੰ ਸੰਵਿਧਾਨ ਵਿੱਚ ਨਿਹਿਤ ਮੁੱਲਾਂ, ਨਾਗਰਿਕਾਂ ਦੇ ਅਧਿਕਾਰਾਂ ਅਤੇ ਫ਼ਰਜ਼ਾਂ ‘ਤੇ ਚਿੰਤਨ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਸ੍ਰੀ ਵਿਜ ਨੇ ਕਿਹਾ ਕਿ ਅਨੇਕਾਂ ਧਰਮਾਂ, ਜਾਤਾਂ, ਭਾਸ਼ਾਵਾਂ ਅਤੇ ਸੱਭਿਆਚਾਰਾਂ ਵਾਲਾ ਭਾਰਤ ਆਪਣੀਆਂ ਵਖਰੇਵਿਆਂ ਦੇ ਬਾਵਜੂਦ ਇੱਕਜੁੱਟ ਹੈ ਅਤੇ ‘ਅਨੇਕਤਾ ਵਿੱਚ ਏਕਤਾ’ ਹੀ ਸਾਡੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਸੰਵਿਧਾਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਨਤਾ ਨੂੰ ਮਜ਼ਬੂਤ ਆਧਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵਿਕਾਸ ਯਾਤਰਾ ਵੀ ਸੂਬੇ ਦੇ ਮਿਹਨਤਕਸ਼ ਕਿਸਾਨਾਂ, ਪ੍ਰਤਿਭਾਸ਼ਾਲੀ ਨੌਜਵਾਨਾਂ, ਅਧਿਆਪਕਾਂ ਅਤੇ ਪ੍ਰਭਾਵਸ਼ਾਲੀ ਸ਼ਾਸਨ ਪ੍ਰਬੰਧ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ।
ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਵਿੱਚ ਸੰਵਿਧਾਨ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਵਿੱਚ ਬੋਲ ਰਹੇ ਸਨ।
ਉਨ੍ਹਾਂ ਕਿਹਾ ਕਿ 26 ਨਵੰਬਰ, 1949 ਨੂੰ ਦੇਸ਼ ਨੇ ਸੰਵਿਧਾਨ ਅਪਣਾਇਆ ਸੀ। ਉਨ੍ਹਾਂ ਸੰਵਿਧਾਨ ਦਿਵਸ ਮਨਾਉਣ ਦੀ ਪਹਿਲ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਾਲ 2015 ਵਿੱਚ ਪ੍ਰਧਾਨ ਮੰਤਰੀ ਨੇ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਇਸ ਦਿਨ ਦਾ ਉਦੇਸ਼ ਸੰਵਿਧਾਨ ਪ੍ਰਤੀ ਸਾਡੀਆਂ ਭਾਵਨਾਵਾਂ, ਉਸ ਵਿੱਚ ਨਿਹਿਤ ਮੁੱਲਾਂ ਅਤੇ ਨਾਗਰਿਕਾਂ ਨੂੰ ਮਿਲੇ ਅਧਿਕਾਰਾਂ ਅਤੇ ਫ਼ਰਜ਼ਾਂ ‘ਤੇ ਵਿਚਾਰ ਕਰਨਾ ਹੈ।
ਸ੍ਰੀ ਵਿਜ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਭਾਰਤ ਦੀ ਵਿਸ਼ੇਸ਼ਤਾ ਕੇਵਲ ਇਸ ਦੀ ਵਿਸ਼ਾਲ ਆਬਾਦੀ ਨਹੀਂ, ਸਗੋਂ ਇਸ ਦੀ ਵਿਭਿੰਨਤਾ ਵੀ ਹੈ। ਇੱਥੇ ਅਨੇਕਾਂ ਧਰਮਾਂ, ਜਾਤਾਂ, ਭਾਸ਼ਾਵਾਂ ਅਤੇ ਖੇਤਰਾਂ ਦੇ ਲੋਕ ਰਹਿੰਦੇ ਹਨ। ਇੰਨੀਆਂ ਵਖਰੇਵਿਆਂ ਦੇ ਬਾਵਜੂਦ ਅਨੇਕਤਾ ਵਿੱਚ ਏਕਤਾ ਹੀ ਭਾਰਤ ਦੀ ਸਭ ਤੋਂ ਵੱਡੀ ਪਛਾਣ ਹੈ। ਇਸੇ ਏਕਤਾ ਨੂੰ ਬਣਾਈ ਰੱਖਣ, ਦੇਸ਼ ਨੂੰ ਇੱਕ ਮਜ਼ਬੂਤ ਕਾਨੂੰਨੀ ਅਤੇ ਲੋਕਤੰਤਰੀ ਢਾਂਚੇ ਵਿੱਚ ਬੰਨ੍ਹਣ ਅਤੇ ਸਾਰੇ ਨਾਗਰਿਕਾਂ ਨੂੰ ਬਰਾਬਰ ਮੌਕੇ ਦੇਣ ਦੇ ਉਦੇਸ਼ ਨਾਲ ਸੰਵਿਧਾਨ ਦੀ ਰਚਨਾ ਕੀਤੀ ਗਈ। ਸੰਵਿਧਾਨ ਨੇ ਇਹ ਯਕੀਨੀ ਬਣਾਇਆ ਕਿ ਦੇਸ਼ ਇੱਕਜੁੱਟ ਰਹੇ, ਮਜ਼ਬੂਤ ਬਣੇ ਅਤੇ ਲਗਾਤਾਰ ਤਰੱਕੀ ਕਰੇ।
‘ਹਮ ਭਾਰਤ ਦੇ ਲੋਕ’-ਸੰਵਿਧਾਨ ਦੀ ਆਤਮਾ – ਵਿਜ
ਊਰਜਾ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਦੇ ਸ਼ੁਰੂਆਤੀ ਸ਼ਬਦ ‘ਹਮ ਭਾਰਤ ਦੇ ਲੋਕ’ ਹੀ ਇਸ ਦੀ ਮੂਲ ਭਾਵਨਾ ਨੂੰ ਸਭ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਲੋਕਤੰਤਰ ਵਿੱਚ ਕੋਈ ਵੀ ਵਿਅਕਤੀ ਜਨਤਾ ਤੋਂ ਵੱਡਾ ਨਹੀਂ ਹੈ-ਨਾ ਪ੍ਰਧਾਨ ਮੰਤਰੀ, ਨਾ ਮੁੱਖ ਮੰਤਰੀ ਅਤੇ ਨਾ ਹੀ ਕੋਈ ਮੰਤਰੀ। ਜਨ-ਪ੍ਰਤੀਨਿਧੀਆਂ ਅਤੇ ਸਰਕਾਰਾਂ ਨੂੰ ਜੋ ਸ਼ਕਤੀ/ਤਾਕਤ ਪ੍ਰਾਪਤ ਹੁੰਦੀ ਹੈ, ਉਸ ਦਾ ਸਰੋਤ ਜਨਤਾ ਹੈ। ਜਨਤਾ ਤੋਂ ਪ੍ਰਾਪਤ ਫ਼ਤਵੇ ਦੇ ਆਧਾਰ ‘ਤੇ ਹੀ ਨੀਤੀਆਂ ਬਣਦੀਆਂ ਹਨ ਅਤੇ ਸਰਕਾਰਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਸਰਕਾਰ ਜਨਤਾ ਦੀਆਂ ਉਮੀਦਾਂ ਮੁਤਾਬਕ ਕੰਮ ਨਹੀਂ ਕਰਦੀ, ਤਾਂ ਜਨਤਾ ਲੋਕਤੰਤਰੀ ਪ੍ਰਕਿਰਿਆ ਰਾਹੀਂ ਉਸ ਨੂੰ ਬਦਲ ਵੀ ਦਿੰਦੀ ਹੈ। ਸੰਵਿਧਾਨ ਨੇ ਸੱਤਾ ਕਿਸੇ ਇੱਕ ਵਿਅਕਤੀ ਦੇ ਹੱਥ ਵਿੱਚ ਨਹੀਂ ਦਿੱਤੀ, ਸਗੋਂ ਲੋਕਤੰਤਰ ਦੀ ਅਸਲ ਸ਼ਕਤੀ ਜਨਤਾ ਦੇ ਹੱਥ ਵਿੱਚ ਨਿਹਿਤ ਕੀਤੀ ਹੈ।
ਵਿਜ ਨੇ ਐਮਰਜੈਂਸੀ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ‘ਤੇ ਦਿੱਤਾ ਜ਼ੋਰ
ਸ੍ਰੀ ਵਿਜ ਨੇ ਕਿਹਾ ਕਿ ਸੰਵਿਧਾਨ ਦਿਵਸ ਕੇਵਲ ਪ੍ਰਾਪਤੀਆਂ ਨੂੰ ਯਾਦ ਕਰਨ ਦਾ ਮੌਕਾ ਨਹੀਂ ਹੈ, ਸਗੋਂ ਇਹ ਆਤਮ-ਚਿੰਤਨ ਕਰਨ ਦਾ ਦਿਨ ਵੀ ਹੈ ਕਿ ਅਤੀਤ ਵਿੱਚ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਨਾਲ ਜੋ ਕੁਝ ਹੋਇਆ, ਉਸ ਦੀ ਮੁੜ-ਦੁਹਰਾਈ ਕਦੇ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸਾਲ 1975 ਵਿੱਚ ਲਗਾਈ ਗਈ ਐਮਰਜੈਂਸੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦੌਰਾਨ ਨਾਗਰਿਕਾਂ ਦੇ ਅਧਿਕਾਰਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ, ਪ੍ਰੈੱਸ ‘ਤੇ ਸੈਂਸਰਸ਼ਿਪ ਲਗਾਈ ਗਈ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਸ ਦੌਰ ਵਿੱਚ ਲੋਕਾਂ ਲਈ ਆਪਣੀ ਗੱਲ ਰੱਖਣਾ ਵੀ ਔਖਾ ਹੋ ਗਿਆ ਸੀ ਅਤੇ ਸਾਹਾਂ ‘ਤੇ ਪਹਿਰਾ ਲਗਾ ਦਿੱਤਾ ਗਿਆ ਸੀ। ਸ੍ਰੀ ਵਿਜ ਨੇ ਕਿਹਾ ਕਿ ਤਤਕਾਲੀ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਅਨੁਸਾਰ ਸੰਵਿਧਾਨ ਵਿੱਚ ਸੋਧਾਂ ਕੀਤੀਆਂ ਅਤੇ ਲੋਕਤੰਤਰੀ ਪ੍ਰਬੰਧ ਨੂੰ ਪ੍ਰਭਾਵਿਤ ਕੀਤਾ।
ਉਨ੍ਹਾਂ ਸੰਵਿਧਾਨ ਦੀ 42ਵੀਂ ਸੋਧ ਦੀ ਗੱਲ ਕਰਦਿਆਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸੇ ਸੋਧ ਰਾਹੀਂ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ‘ਸਮਾਜਵਾਦ’ ਅਤੇ ‘ਧਰਮ-ਨਿਰਪੱਖ’ ਸ਼ਬਦ ਜੋੜੇ, ਜੋ ਕਿ ਮੂਲ ਰੂਪ ਵਿੱਚ ਨਹੀਂ ਸਨ, ਜਦਕਿ ਅਜਿਹੇ ਸਮੇਂ ਵਿੱਚ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਜਦੋਂ ਲੋਕ ਸੁਤੰਤਰ ਰੂਪ ਵਿੱਚ ਸਾਹ ਵੀ ਨਹੀਂ ਲੈ ਸਕਦੇ ਸਨ। ਉਨ੍ਹਾਂ ਕਿਹਾ ਕਿ ਅਸੀਂ ਉਹ ਸਮਾਂ ਦੇਖਿਆ ਹੈ ਇਸ ਲਈ ਦੁੱਖ ਹੁੰਦਾ ਹੈ ਅਤੇ ਹੰਝੂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਸਮਾਨਤਾ ਅਤੇ ਧਾਰਮਿਕ ਆਜ਼ਾਦੀ ਨਾਲ ਜੁੜੇ ਅਧਿਕਾਰ ਪਹਿਲਾਂ ਹੀ ਧਾਰਾ 14, 15, ਅਤੇ 24, 25 ਅਤੇ ਹੋਰ ਉਪਬੰਧਾਂ ਰਾਹੀਂ ਯਕੀਨੀ ਬਣਾਏ ਗਏ ਸਨ। ਉਨ੍ਹਾਂ ਵਿਰੋਧੀ ਧਿਰ ਨੂੰ ਸ਼ੀਸ਼ਾ ਦਿਖਾਉਂਦਿਆਂ ਕਿਹਾ ਕਿ ਇਹ ਸੰਵਿਧਾਨ ਦੀ ਗੱਲ ਕਰਦੇ ਹਨ ਜਦਕਿ 90 ਵਾਰ ਧਾਰਾ 356 ਲਗਾ ਕੇ ਦੇਸ਼ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਭੰਗ/ਖ਼ਤਮ ਕਰਨ ਦਾ ਕੰਮ ਇਨ੍ਹਾਂ ਦੇ ਕਾਰਜਕਾਲ ਵਿੱਚ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਸ ਸਮੇਂ ਚੋਣ ਪ੍ਰਕਿਰਿਆ ਵਿੱਚ ਵੀ ਸੋਧਾਂ ਕੀਤੀਆਂ ਗਈਆਂ ਅਤੇ ਜਿਸ ਸਰਕਾਰੀ ਅਧਿਕਾਰੀ ਨੇ ਇੰਦਰਾ ਗਾਂਧੀ ਦੀ ਚੋਣ ਦਾ ਨਾਮ ਲਿਆ, ਉਸ ਸਬੰਧੀ ਵੀ ਸੋਧਾਂ ਕੀਤੀਆਂ ਗਈਆਂ।
ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਵਿਰੋਧੀ ਧਿਰ ‘



