Google search engine
HomePatiala Updatesਪਸ਼ੂਆਂ ਦੀ ਸਾਂਭ ਸੰਭਾਲ ' ਚ ਲਾਪਰਵਾਹੀ ਬਰਦਾਸ਼ਤ ਨਹੀਂ - ਡਾ.ਹਿਮਾਂਸ਼ੂ...

ਪਸ਼ੂਆਂ ਦੀ ਸਾਂਭ ਸੰਭਾਲ ‘ ਚ ਲਾਪਰਵਾਹੀ ਬਰਦਾਸ਼ਤ ਨਹੀਂ – ਡਾ.ਹਿਮਾਂਸ਼ੂ ਅਗਰਵਾਲ

ਪਟਿਆਲਾ , 30 ਅਪ੍ਰੈਲ:

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

“ਪਟਿਆਲਾ ਸ਼ਹਿਰ ‘ ਚ  ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾ ਤੱਕ ਪਹੁੰਚਾਇਆ ਜਾਵੇਗਾ” – ਡਾ.ਹਿਮਾਂਸ਼ੂ ਅਗਰਵਾਲ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਲੱਖਾ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਬੈਠਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਕੀਤੀ ਗਈ।

ਬੈਠਕ ਦੌਰਾਨ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਸ਼ੂਆਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਲੋਕਾਂ ਨੂੰ ਐਸ.ਪੀ.ਸੀ.ਏ.  (ਸੋਸਾਇਟੀ ਫਾਰ ਪ੍ਰਿਵੈਂਨਸ਼ਨ ਆਫ ਕਰੂਏਲਟੀ ਟੁ ਐਨੀਮਲਜ਼)  ਦੇ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ ਜਾਵੇ  ਤਾਂ ਜੋ ਗਊਸ਼ਾਲਾਵਾਂ ਵਿੱਚ ਰਹਿੰਦੇ ਪਸ਼ੂਆਂ ਲਈ ਸਾਫ਼-ਸੁਥਰਾ ਵਾਤਾਵਰਣ, ਪੀਣ ਵਾਲਾ ਸਾਫ ਪਾਣੀ, ਹਰਾ ਚਾਰਾ ਅਤੇ ਸਮੇਂ-ਸਿਰ ਦਵਾਈਆਂ ਉਪਲਬਧ ਕਰਵਾਈਆਂ ਜਾ ਸਕਣ।

ਡਿਪਟੀ ਕਮਿਸ਼ਨਰ ਡਾ  ਹਿਮਾਂਸ਼ੂ ਅਗਰਵਾਲ ਨੇ ਇਹ ਵੀ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸੰਭਾਲ ਬਿਹਤਰ ਢੰਗ ਨਾਲ ਕੀਤੀ ਜਾਵੇ। ਉਹਨਾ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾ ਕੇ ਸਰਕਾਰੀ ਗਊਸ਼ਾਲਾ ਤੱਕ ਪਹੁੰਚਾਇਆ ਜਾਵੇਗਾ ।

ਡਾ. ਹਿਮਾਂਸ਼ੂ ਅਗਰਵਾਲ  ਨੇ ਸਖਤ ਰੁਖ ਅਪਣਾਉਂਦਿਆਂ ਕਿਹਾ ਕਿ ਸੜਕਾਂ ‘ਤੇ ਬੇਸਹਾਰਾ ਪਸ਼ੂ ਨਹੀਂ ਦਿਖਣੇ ਚਾਹੀਦੇ। ਓਹਨਾ ਵਧੀਕ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵਿੱਚ ਹੋ ਰਹੀ ਪ੍ਰਗਤੀ ਦੀ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਵਾਈ ਜਾਵੇ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਪਸ਼ੂਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਸਰਕਾਰ ਦਾ ਸਾਥ ਦੇਣ ਅਤੇ ਇਸ ਮਹੱਤਵਪੂਰਨ ਕੰਮ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਪਸ਼ੂ ਪਾਲਣ ਵਿਭਾਗ ਤੋਂ ਸਹਾਇਕ ਡਾਇਰੈਕਟਰ ਸੋਨਿੰਦਰ ਕੌਰ, ਸਹਾਇਕ ਡਾਇਰੈਕਟਰ ਰਾਜਨੀਕ ਭੌਰਾ ਸਮੇਤ ਹੋਰ ਅਧਿਕਾਰੀ ਜਿਵੇਂ ਦੀਪਇੰਦਰ ਸਿੰਘ, ਜਤਿੰਦਰ ਸਿੰਘ, ਅਮਨਦੀਪ ਸਿੰਘ ਅਤੇ ਜਗਪ੍ਰੀਤ ਸਿੰਘ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI