Home Punjab Malerkotla ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ...

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਅਪਲਾਈ

0
16

ਮਾਲੇਰਕੋਟਲਾ: ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਪੁਰਸਕਾਰ ਲਈ 6 ਤੋਂ 18 ਸਾਲ ਉਮਰ ਦੇ ਯੋਗ ਬੱਚੇ ਅਰਜ਼ੀ ਦੇ ਸਕਦੇ ਹਨ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ਟਰੀ ਸਨਮਾਨ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ, ਖੇਡਾਂ, ਸਮਾਜਿਕ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਦੀ ਸੰਭਾਲ ਜਾਂ ਕਲਾ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੋਵੇ। ਇਹ ਪੁਰਸਕਾਰ ਦੇਸ਼ ਦੇ ਹਰ ਯੋਗ ਬੱਚੇ ਲਈ ਖੁੱਲ੍ਹਾ ਹੈ ਜੋ ਨਿਰਧਾਰਿਤ ਉਮਰ ਸੀਮਾ ਅੰਦਰ ਆਉਂਦਾ ਹੈ।

ਉਨ੍ਹਾਂ ਦੱਸਿਆ ਕਿ ਯੋਗ ਬੱਚਿਆਂ ਦੀ ਨਾਮਜ਼ਦਗੀ ਲਈ ਆਨਲਾਈਨ ਪੋਰਟਲ http://awards.gov.in ‘ਤੇ 31 ਜੁਲਾਈ 2026 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਮਾਲੇਰਕੋਟਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here