ਨਵੀਂ ਦਿੱਲੀ: ਦਿੱਲੀ ਦੀ ਰਾਊਜ਼ ਅਵੈਨਿਊ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ।
ਇਹ ਮਾਮਲਾ ਸੈਂਟਰਲ ਬਿਊਰੋ ਆਫ ਇੰਨਵੈਸਟੀਗੈਸ਼ਨ (ਸੀਬੀਆਈ) ਵੱਲੋਂ ਦਰਜ ਕੀਤਾ ਗਿਆ ਸੀ। ਅਦਾਲਤ ਦੇ ਇਸ ਫੈਸਲੇ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਹ ਕੇਸ ਕਾਫ਼ੀ ਸਮੇਂ ਤੋਂ ਚਰਚਾ ਵਿੱਚ ਸੀ।
ਅਦਾਲਤ ਵੱਲੋਂ ਦਿੱਤੇ ਗਏ ਹੁਕਮਾਂ ਦੇ ਵੇਰਵੇ ਅਜੇ ਪੂਰੀ ਤਰ੍ਹਾਂ ਸਾਹਮਣੇ ਨਹੀਂ ਆਏ, ਪਰ ਫੈਸਲੇ ਨਾਲ ਦਿੱਲੀ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਇਸਨੂੰ ਸੱਚ ਦੀ ਜਿੱਤ ਕਰਾਰ ਦਿੱਤਾ, ਜਦਕਿ ਵਿਰੋਧੀ ਧਿਰ ਵੱਲੋਂ ਪ੍ਰਤੀਕਿਰਿਆ ਆਉਣੀ ਬਾਕੀ ਹੈ।






