Saturday, October 24, 2026
Home Patiala Updates ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੀ ਵਿਦਿਆਰਥਣ ਐਸ਼ਵਿਨ...

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੀ ਵਿਦਿਆਰਥਣ ਐਸ਼ਵਿਨ ਕੌਰ ਵਲੋਂ ਦੋ ਸੋਨੇ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ

0
1

ਪਟਿਆਲ਼ਾ: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਦੇ ਲਰਨਿੰਗ ਸਪੋਰਟ ਸੈਂਟਰ (LSC), ਆਰੀਆ ਭੱਟਾ ਕਾਲਜ, ਚੀਮਾ-ਜੋਧਪੁਰ ਵਿਖੇ ਬੀ.ਏ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਐਸ਼ਵਿਨ ਕੌਰ ਨੇ ਮਲੇਸ਼ੀਆ ਦੇ ਪੇਨਾਂਗ ਵਿਖੇ 3 ਤੋਂ 10 ਅਕਤੂਬਰ 2026 ਤੱਕ ਕਰਵਾਈ ਗਈ ਏਸ਼ੀਆ ਪੈਸੀਫਿਕ ਡੈਫ ਮਲਟੀ-ਸਪੋਰਟਸ ਚੈਂਪੀਅਨਸ਼ਿਪ-2026 ਦੇ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਤਗਮੇ ਜਿੱਤ ਕੇ ਪੰਜਾਬ ਅਤੇ ਭਾਰਤ ਦਾ ਮਾਣ ਵਧਾਇਆ ਹੈ।

ਹੋਣਹਾਰ ਖਿਡਾਰਨ ਐਸ਼ਵਿਨ ਕੌਰ ਨੇ ਇਸ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਟੀਮ ਮੁਕਾਬਲੇ ਅਤੇ ਮਹਿਲਾ ਡਬਲਜ਼ ਵਿੱਚ ਦੋ ਸੋਨੇ ਦੇ ਤਗਮੇ ਜਿੱਤੇ, ਜਦਕਿ ਮਿਕਸਡ ਡਬਲਜ਼ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਦੋ ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ। ਉਸ ਦੀ ਇਹ ਸ਼ਾਨਦਾਰ ਪ੍ਰਾਪਤੀ ਉਸ ਦੀ ਮਿਹਨਤ, ਖੇਡ ਪ੍ਰਤੀ ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ।

ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. ਰਤਨ ਸਿੰਘ ਜੀ ਨੇ ਇਸ ਮੌਕੇ ਜਿੱਥੇ ਵਿਦਿਆਰਥਣ ਐਸ਼ਵਿਨ ਕੌਰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਸਮਰਪਣ, ਲਗਨ ਅਤੇ ਲਗਾਤਾਰ ਮਿਹਨਤ ਨਾਲ ਵਿਦਿਆਰਥੀ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਐਸ਼ਵਿਨ ਕੌਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਨਾਮ ਰੌਸ਼ਨ ਕਰਦੀ ਰਹੇਗੀ।

LEAVE A REPLY

Please enter your comment!
Please enter your name here