Google search engine
HomePunjabਜੈਤੋ ‘ਚ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜੈਤੋ ‘ਚ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜਲੰਧਰ: ਪੰਜਾਬ ਵਿਜ਼ੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਫਰੀਦਕੋਟ ਦੇ ਜੈਤੋ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਬੁਲਾਰੇ ਮੁਤਾਬਕ, ਇਹ ਗ੍ਰਿਫ਼ਤਾਰੀ ਜੈਤੋ ਤਹਿਸੀਲ ਦੇ ਇੱਕ ਨਿਵਾਸੀ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।

ਜਾਣਕਾਰੀ ਅਨੁਸਾਰ, ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ NDPS Act ਤਹਿਤ ਮਾਮਲਾ ਦਰਜ ਸੀ, ਜਿਸਦੀ ਜਾਂਚ ਦੋਸ਼ੀ ਏਐਸਆਈ ਕਰ ਰਿਹਾ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਹਰਪਾਲ ਸਿੰਘ ਨੇ ਮਾਮਲੇ ਵਿੱਚ ਸਹਾਇਤਾ ਕਰਨ ਅਤੇ ਪੁਲਿਸ ਰਿਮਾਂਡ ਤੋਂ ਬਚਾਉਣ ਦੇ ਬਦਲੇ 2 ਲੱਖ ਰੁਪਏ ਦੀ ਮੰਗ ਕੀਤੀ। ਬਾਅਦ ਵਿੱਚ ਸੌਦਾ 80,000 ਰੁਪਏ ‘ਚ ਤੈਅ ਹੋਇਆ ਅਤੇ ਦੋਸ਼ੀ ਪਹਿਲਾਂ ਹੀ 40,000 ਰੁਪਏ ਲੈ ਚੁੱਕਾ ਸੀ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੇ ਦੂਜੀ ਕਿਸ਼ਤ ਵਜੋਂ ਹੋਰ ਪੈਸਿਆਂ ਦੀ ਮੰਗ ਕੀਤੀ, ਜਿਸਦੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਨੂੰ 33,500 ਰੁਪਏ ਲੈਂਦੇ ਸਮੇਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਫਿਰੋਜ਼ਪੁਰ ਦੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI