Saturday, October 3, 2026
Home Patiala Updates ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਅਸੈਂਬਲੀ ਲੈਵਲ ਅੰਤਰ-ਕਾਲਜ ਸਵੀਪ ਮੁਕਾਬਲੇ ਕਰਵਾਏ

ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਅਸੈਂਬਲੀ ਲੈਵਲ ਅੰਤਰ-ਕਾਲਜ ਸਵੀਪ ਮੁਕਾਬਲੇ ਕਰਵਾਏ

0
7

ਪਟਿਆਲਾ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਅਸੈਂਬਲੀ ਲੈਵਲ ਅੰਤਰ-ਕਾਲਜ ਸਵੀਪ ਮੁਕਾਬਲੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਏ ਗਏ।

ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਉਣਾ ਅਤੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ। ਇਸ ਅੰਤਰ-ਕਾਲਜ ਮੁਕਾਬਲੇ ਦੌਰਾਨ ਵੱਖ-ਵੱਖ ਕਾਲਜਾਂ ਦੇ 150 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵੋਟਰ ਜਾਗਰੂਕਤਾ ਨਾਲ ਸਬੰਧਤ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿੱਚ ਨੁੱਕੜ ਨਾਟਕ, ਭਾਸ਼ਣ ਪ੍ਰਤੀਯੋਗਿਤਾ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਮਹਿੰਦੀ ਅਤੇ ਰੰਗੋਲੀ ਮੁਕਾਬਲੇ ਵਿਸ਼ੇਸ਼ ਤੌਰ ਤੇ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਵਿਚਾਰਾਂ ਰਾਹੀਂ ਇਹ ਸੁਨੇਹਾ ਦਿੱਤਾ ਕਿ ਇੱਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਕਰਨੀ ਚਾਹੀਦੀ ਹੈ।

ਇਸ ਮੌਕੇ ਕਰਨਬੀਰ ਸਿੰਘ ਮਾਨ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-1 ਪਟਿਆਲਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਕਾਲਜ ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ, ਜੱਜ ਸਾਹਿਬਾਨਾਂ ਅਤੇ ਵੱਖ-ਵੱਖ ਕਾਲਜਾਂ ਤੋਂ ਪਹੁੰਚੀਆਂ ਟੀਮਾਂ ਦਾ ਸਵਾਗਤ ਕੀਤਾ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ, ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਚੋਣਾਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਦੀ ਹੈ। ਪ੍ਰੋ. (ਡਾ.) ਹਰਚਰਨ ਸਿੰਘ, ਪ੍ਰੋ. (ਡਾ.) ਕੁਲਦੀਪ ਸਿੰਘ, ਪ੍ਰਿੰਸੀਪਲ (ਡਾ) ਗੁਰਵੀਨ ਕੌਰ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਨਿਰਣਾਇਕ ਦੀ ਭੂਮਿਕਾ ਨਿਭਾਈ। ਇਨ੍ਹਾਂ ਅੰਤਰ-ਕਾਲਜ ਸਵੀਪ ਮੁਕਾਬਲਿਆਂ ਦੇ ਸਫਲਤਾਪੂਰਵਕ ਆਯੋਜਨ ਵਿੱਚ ਕਾਲਜ ਦੇ ਅਸਿ. ਪ੍ਰੋ. ਨਵਨੀਤ ਕੌਰ ਜੋਜੀ, ਡਾ. ਅਲਕਾ ਧਾਰੀਵਾਲ, ਅਸਿ. ਪ੍ਰੋ. ਜਗਦੇਵ ਸਿੰਘ, ਡਾ. ਪ੍ਰੀਤੀ ਭਾਟੀਆ, ਰੋ. ਮੂਰਤੀ ਕੌਰ, ਡਾ. ਰੇਖਾ ਸ਼ਰਮਾ, ਡਾ. ਜੋਗਿਤਾ ਸਾਰਵਾਲ, ਨਵਦੀਪ ਕੰਬੋਜ਼, ਅਸਿ ਪ੍ਰੋ. ਜਸਮੀਤ ਸੋਹਲ, ਮਨਪ੍ਰੀਤ ਕੌਰ ਔਲਖ, ਡਾ. ਏਕਤਾ ਸ਼ਰਮਾ, ਡਾ. ਕੁਲਜੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਮੋਹਿਤ ਕੋਸ਼ਲ, ਸਹਾਇਕ ਨੋਡਲ ਅਫ਼ਸਰ 115 ਪਟਿਆਲਾ ਇੰਦਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੁਕਾਬਲਿਆਂ ਦੇ ਅੰਤ ਵਿੱਚ ਵੱਖ-ਵੱਖ ਕੈਟੇਗਰੀਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here