Home Haryana News ਕਰਨਾਲ ਡੀਸੀ ਦਫ਼ਤਰ ਦਾ ਸਹਾਇਕ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਕਰਨਾਲ ਡੀਸੀ ਦਫ਼ਤਰ ਦਾ ਸਹਾਇਕ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

0
2

ਕਰਨਾਲ: ਹਰਿਆਣਾ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਕਰਨਾਲ ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਨੇ ਡੀਸੀ ਦਫ਼ਤਰ ਵਿੱਚ ਤਾਇਨਾਤ ਇੱਕ ਸਹਾਇਕ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਅਨਿਲ ਕੁਮਾਰ ਵਜੋਂ ਹੋਈ ਹੈ, ਜੋ ਡੀਸੀ ਦਫ਼ਤਰ ਕਰਨਾਲ ਵਿੱਚ ਸਹਾਇਕ ਦੇ ਅਹੁਦੇ ‘ਤੇ ਤਾਇਨਾਤ ਹੈ। ਸ਼ਿਕਾਇਤਕਰਤਾ ਨੇ ਐਂਟੀ ਕਰੱਪਸ਼ਨ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਅਸਲਾ ਲਾਇਸੈਂਸ ਬਣਵਾਉਣ ਲਈ ਅਰਜ਼ੀ ਦਿੱਤੀ ਸੀ। ਦੋਸ਼ ਹੈ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਦੇ ਬਦਲੇ ਅਨਿਲ ਕੁਮਾਰ ਨੇ ਉਸ ਤੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤ ਮਿਲਣ ਤੋਂ ਬਾਅਦ ਏਸੀਬੀ ਦੀ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ। ਕਾਰਵਾਈ ਦੌਰਾਨ ਮੁਲਜ਼ਮ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਐਂਟੀ ਕਰੱਪਸ਼ਨ ਬਿਊਰੋ ਵੱਲੋਂ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਏਸੀਬੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਕਿਸੇ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ, ਤਾਂ ਜੋ ਭ੍ਰਿਸ਼ਟਾਚਾਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਜਾ ਸਕੇ।

NO COMMENTS

LEAVE A REPLY

Please enter your comment!
Please enter your name here