HomePunjabMansaਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਮਾਨਸਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਗਈ “ਖੇਤ ਬਚਾਓ” ਮੁਹਿੰਮ ਤਹਿਤ ਪਿੰਡ ਮਾਨਖੇੜਾ ਅਤੇ ਚੂਹੜੀਆਂ (ਬਲਾਕ ਸਰਦੂਲਗੜ੍ਹ) ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।
ਕੈਂਪ ਦੋਰਾਨ ਡਾ. ਅਜੀਤਪਾਲ ਸਿੰਘ ਧਾਲੀਵਾਲ, ਨਿਰਦੇਸ਼ਕ (ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਉੱਤੇ ਸਿਫਾਰਿਸ਼ ਖ਼ਾਦਾ ਦੀ ਵਰਤੋਂ ਕਰਨ। ਉਨ੍ਹਾਂ ਨੇ ਕੇਵੀਕੇ ਵਿੱਚ ਚਲ ਰਹੀਆਂ ਸਹਾਇਕ ਧੰਦਿਆਂ ਸਬੰਧੀ ਵੱਖ-ਵੱਖ ਟਰੇਨਿੰਗਾਂ ਬਾਰੇ ਵੀ ਜਾਣਕਾਰੀ ਦਿੱਤੀ।
ਕੈਂਪ ਵਿੱਚ ਡਾ. ਅਜੈ ਸਿੰਘ ਸਹਾਇਕ ਪ੍ਰੌਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਗਰਮੀਆਂ ਦੌਰਾਨ ਪਸ਼ੂਆਂ ਦੀ ਸਾਂਭ-ਸੰਭਾਲ, ਸੁੰਤਲਿਤ ਖੁਰਾਕ ਅਤੇ ਸਾਈਲੇਜ ਬਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਇੰਜ ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜੀਨੀਅਰਿੰਗ) ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਅਤੇ ਕੇ.ਵੀ.ਕੇ. ਦੇ ਮਸ਼ੀਨਰੀ ਬੈਂਕ ਤੋਂ ਵੱਖ-ਵੱਖ ਮਸ਼ੀਨਾਂ ਘੱਟ ਕਿਰਾਏ ਉੱਪਰ ਵਰਤਣ ਵੱਲ ਪ੍ਰੇਰਿਆ।
ਡਾ.ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਨੇ ਘਰੇਲੂ ਬਗੀਚ਼ੀ ਦੀ ਸਾਂਭ-ਸੰਭਾਲ ਅਤੇ ਆਉਣ ਵਾਲੇ ਸਮੇਂ ਦੋਰਾਨ ਫ਼ਲਦਾਰ ਬੂਟੇ ਲਗਾਉਣ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਡਾ. ਰਣਵੀਰ ਸਿੰਘ ਨੇ ਸਾਉਣੀ ਫਸਲਾਂ ਵਿੱਚ ਕੀਟ ਪ੍ਰਬੰਧਨ ਰਣਨੀਤੀਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਲਈ ਜੈਵਿਕ ਅਤੇ ਹੋਰ ਵਿਕਲਪਕ ਤਰੀਕਿਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ।                                                                                     ਉਨ੍ਹਾਂ ਨੇ ਝੋਨੇ ਵਿੱਚ ਸਟੰਟਿੰਗ ਬਿਮਾਰੀ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਸਰੀ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਯਮਿਤ ਜਾਂਚ ਕਰਦੇ ਰਹਿਣ ਅਤੇ ਇਸ ਦੀ ਮੌਜੂਦਗੀ ਮਿਲਣ ‘ਤੇ ਤੁਰੰਤ ਲੋੜੀਂਦੇ ਉਪਾਅ ਕਰਨ, ਕਿਉਂਕਿ ਇਹ ਕੀੜਾ ਇਸ ਬਿਮਾਰੀ ਦੇ ਫੈਲਾਅ ਲਈ ਜ਼ਿੰਮੇਵਾਰ ਹੈ।
ਕੈਂਪ ਦੇ ਅਖੀਰ ਵਿੱਚ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਖੇਤੀ ਸੰਬੰਧੀ ਸਮੱਸਿਆਵਾਂ ਦਾ ਮਾਹਿਰਾਂ ਵੱਲੋਂ ਹੱਲ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments