Tuesday, August 18, 2026
Home National ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਪਹਿਲੀ ਐਸਆਈਟੀ ਨੇ ਸੌਂਪੀ ਅੰਤਿਮ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਪਹਿਲੀ ਐਸਆਈਟੀ ਨੇ ਸੌਂਪੀ ਅੰਤਿਮ ਰਿਪੋਰਟ

0
1

ਅਯੁੱਧਿਆ: ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿੱਚ ਚੜ੍ਹਾਵੇ ਦੀ ਕਥਿਤ ਚੋਰੀ ਨਾਲ ਸਬੰਧਤ ਪਹਿਲੀ ਵਿਸ਼ੇਸ਼ ਜਾਂਚ ਟੀਮ (SIT) ਦੀ ਅੰਤਿਮ ਰਿਪੋਰਟ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੂੰ ਸੌਂਪ ਦਿੱਤੀ ਹੈ। ਸੋਮਵਾਰ ਨੂੰ ਜਾਰੀ ਕੀਤੀ ਗਈ ਇਹ ਰਿਪੋਰਟ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਨਵੀਂ ਐਸਆਈਟੀ ਦੇ ਗਠਨ ਤੋਂ ਪਹਿਲਾਂ ਹੀ ਤਿਆਰ ਕਰ ਲਈ ਗਈ ਸੀ।

ਇਹ ਜਾਂਚ ਟੀਮ 13 ਜੂਨ ਨੂੰ ਟਰੱਸਟ ਦੀ ਮੰਗ ’ਤੇ ਲਖਨਊ ਦੇ ਡਿਵੀਜ਼ਨਲ ਕਮਿਸ਼ਨਰ ਵਿਜੇ ਵਿਸ਼ਵਾਸ ਪੰਤ ਦੀ ਅਗਵਾਈ ਹੇਠ ਬਣਾਈ ਗਈ ਸੀ। ਟੀਮ ਵਿੱਚ ਆਈਜੀ ਕਿਰਨ ਐਸ. ਅਤੇ ਵਿਸ਼ੇਸ਼ ਸਕੱਤਰ ਨੀਲ ਰਤਨ ਕੁਮਾਰ ਵੀ ਸ਼ਾਮਲ ਸਨ। ਪਹਿਲੀ ਐਸਆਈਟੀ ਦੀ ਸ਼ੁਰੂਆਤੀ ਰਿਪੋਰਟ ਦੇ ਆਧਾਰ ’ਤੇ 25 ਜੂਨ ਨੂੰ ਟਰੱਸਟ ਮੈਂਬਰ ਕ੍ਰਿਸ਼ਨਮੋਹਨ ਦੀ ਲਿਖਤੀ ਸ਼ਿਕਾਇਤ ’ਤੇ ਕਈ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ।

ਐਫਆਈਆਰ ਵਿੱਚ ਅਵਿਨਾਸ਼ ਸ਼ੁਕਲਾ, ਅਨੁਕਲਪ ਮਿਸ਼ਰਾ, ਲਵਕੁਸ਼ ਮਿਸ਼ਰਾ, ਮਨੀਸ਼ ਕੁਮਾਰ ਯਾਦਵ, ਕਰੁਣੇਸ਼ ਪਾਂਡੇ, ਰਾਮਸ਼ੰਕਰ ਮਿਸ਼ਰਾ, ਸੁਭਾਸ਼ ਸ਼੍ਰੀਵਾਸਤਵ ਅਤੇ ਰਾਮ ਸ਼ੰਕਰ ਯਾਦਵ ਉਰਫ਼ ਟੀਨੂੰ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਨੇ ਇੱਕ ਨਵੀਂ ਐਸਆਈਟੀ ਦਾ ਵੀ ਗਠਨ ਕੀਤਾ ਹੈ। ਇਸ ਟੀਮ ਵਿੱਚ ਆਈਜੀ ਕਿਰਨ ਐਸ., ਡੀਆਈਜੀ ਸੋਮਨ ਵਰਮਾ, ਅਯੁੱਧਿਆ ਦੇ ਐਸਐਸਪੀ ਗੌਰਵ ਗਰੋਵਰ, ਇੱਕ ਫੋਰੈਂਸਿਕ ਆਡੀਟਰ ਅਤੇ ਇੱਕ ਏਐਸਪੀ ਸ਼ਾਮਲ ਹਨ। ਨਵੀਂ ਐਸਆਈਟੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here