Home Punjab ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ...

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ

0
51

ਪਟਿਆਲਾ/ਨਾਭਾ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਨਾਭਾ ਜੇਲ੍ਹ ਵਿੱਚ ਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਬਾਬਾ ਜੀ ਦੇ ਬਿਆਨ ਨੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੀਡੀਆ ਨੇ ਪੁੱਛਿਆ ਕਿ ਮੁਲਾਕਾਤ ਦਾ ਕਾਰਨ ਕੀ ਹੈ। ਇਸ ਦਾ ਜਵਾਬ ਦਿੰਦਿਆਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਨੇ ਕਿਹਾ, “ਜੇਕਰ ਆਪਣਾ ਕੋਈ ਕਰੀਬੀ ਜੇਲ੍ਹ ਵਿੱਚ ਹੋਵੇ ਤਾਂ ਕੀ ਉਸਨੂੰ ਮਿਲਣਾ ਨਹੀਂ ਚਾਹੀਦਾ?”

ਜਦੋਂ ਮਜੀਠੀਆ ‘ਤੇ ਲੱਗੇ ਨਸ਼ੀਲੇ ਪਦਾਰਥਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਸਵਾਲ ਕੀਤਾ ਗਿਆ, ਤਾਂ ਬਾਬਾ ਜੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਉਹ ਸਿਰਫ਼ ਪਰਿਵਾਰਕ ਸਬੰਧਾਂ ਕਾਰਨ ਹੀ ਮਿਲਣ ਆਏ ਹਨ। ਉਨ੍ਹਾਂ ਨੇ ਇਹ ਵੀ ਕਿਹਾ, “ਮੈਨੂੰ ਕਿਸੇ ‘ਤੇ ਟਿੱਪਣੀ ਕਰਨਾ ਸ਼ੋਭਾ ਨਹੀਂ ਦਿੰਦਾ। ਸਰਕਾਰ ਆਪਣੀ ਜਗ੍ਹਾ ‘ਤੇ ਹੈ ਅਤੇ ਮੇਰੀ ਰਿਸ਼ਤੇਦਾਰੀ ਹੈ।”

ਸੂਤਰਾਂ ਦੇ ਅਨੁਸਾਰ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਨਾਭਾ ਜੇਲ੍ਹ ਵਿੱਚ ਬਿਕਰਮ ਮਜੀਠੀਆ ਨੂੰ ਮਿਲਿਆ ਹੈ। ਪਹਿਲਾਂ ਵੀ ਉਹ ਮਿਲਣ ਗਏ ਸਨ, ਪਰ ਉਸ ਵੇਲੇ ਕੋਈ ਜਨਤਕ ਬਿਆਨ ਨਹੀਂ ਦਿੱਤਾ ਗਿਆ ਸੀ। ਇਸ ਵਾਰ ਬਿਆਨ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here