HomeEntertainmentਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਸਾਂਝੇ ਬਿਆਨ ਰਾਹੀਂ ਤਲਾਕ ਦੀ ਪੁਸ਼ਟੀ

ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਸਾਂਝੇ ਬਿਆਨ ਰਾਹੀਂ ਤਲਾਕ ਦੀ ਪੁਸ਼ਟੀ

ਚੰਡੀਗੜ੍ਹ: ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਹੁਣ ਵਿਰਾਮ ਲੱਗ ਗਿਆ ਹੈ। ਦੋਵਾਂ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਬਿਆਨ ਜਾਰੀ ਕਰਦਿਆਂ ਆਪਸੀ ਸਹਿਮਤੀ ਨਾਲ ਵੱਖ ਹੋਣ ਦੀ ਪੁਸ਼ਟੀ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਪਣੇ ਵਿਆਹ ਤੋਂ ਕਰੀਬ ਪੰਜ ਮਹੀਨੇ ਬਾਅਦ ਵੱਖ ਹੋਏ ਹਨ। ਪਿਛਲੇ ਕੁਝ ਸਮੇਂ ਤੋਂ ਦੋਵਾਂ ਦੇ ਰਿਸ਼ਤੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਹੁਣ ਬਾਦਸ਼ਾਹ ਅਤੇ ਈਸ਼ਾ ਨੇ ਆਪਣੀਆਂ-ਆਪਣੀਆਂ ਇੰਸਟਾਗ੍ਰਾਮ ਪੋਸਟਾਂ ਰਾਹੀਂ ਸਥਿਤੀ ਸਪੱਸ਼ਟ ਕਰ ਦਿੱਤੀ ਹੈ।

ਸਾਂਝੇ ਬਿਆਨ ਵਿੱਚ ਦੋਵਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਸੀ ਸਹਿਮਤੀ, ਸਮਝ ਅਤੇ ਸਤਿਕਾਰ ਨਾਲ ਆਪਣੇ ਰਸਤੇ ਵੱਖ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਅਤੇ ਲੋਕਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਅਪੀਲ ਕੀਤੀ।

ਦੋਵਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ਸਬੰਧੀ ਜਾਰੀ ਕੀਤਾ ਗਿਆ ਬਿਆਨ ਹੀ ਉਨ੍ਹਾਂ ਦਾ ਇਕਲੌਤਾ ਅਤੇ ਆਖਰੀ ਬਿਆਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਰਿਸ਼ਤੇ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਮਨਘੜਤ ਕਹਾਣੀਆਂ ਜਾਂ ਅਟਕਲਾਂ ਨਾ ਲਗਾਈਆਂ ਜਾਣ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments