HomePatiala Updatesਬਲਤੇਜ ਪੰਨੂ ਨੇ ਬਾਰਾਂਦਰੀ ਬਾਗ ' ਚ ਫਲਾਵਰ ਅਤੇ ਫੂਡ ਫੈਸਟੀਵਲ ਦਾ...

ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ‘ ਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ 

ਪਟਿਆਲਾ: ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿੱਚ ਹੋਰਟੀਕਲਚਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਸਲਾਨਾ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ (ਮੀਡੀਆ ਐਡਵਾਈਜ਼ਰ ) ਸ੍ਰੀ ਬਲਤੇਜ ਪੰਨੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਫੈਸਟੀਵਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਪਟਿਆਲਵੀਆਂ ਨੇ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਸਮਾਗਮ ਨੂੰ ਕਾਮਯਾਬ ਬਣਾਇਆ।
 ਸ੍ਰੀ ਬਲਤੇਜ ਪੰਨੂ ਨੇ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਬਾਗਬਾਨੀ ਪ੍ਰੇਮੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਓਹਨਾ ਕਿਹਾ ਕਿ ਪਟਿਆਲਾ ਬਾਗਾਂ ਤੇ ਰਾਗਾਂ ਦਾ ਸ਼ਹਿਰ ਹੈ ਅਤੇ ਇਸ ਦੀ ਵਿਰਾਸਤ ਸਾਡੀ ਸਾਂਝੀ ਜਾਇਦਾਦ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਜੁੰਮੇਵਾਰੀ ਸਮਝਦਿਆਂ ਇਸ ਹੈਰੀਟੇਜ ਨੂੰ ਬਚਾਉਣ ਵਿੱਚ ਯੋਗਦਾਨ ਪਾਏ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਵੇਰ ਦੀ ਸੈਰ ਲਈ ਬਾਗਾਂ ਵਿੱਚ ਆਉਣ ਅਤੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਹਰਿਆਵਲੀ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਾਲਾਨਾ ਫੈਸਟੀਵਲ ਨਾ ਸਿਰਫ਼ ਪ੍ਰਕਿਰਤੀ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ, ਸਗੋਂ ਸਥਾਨਕ ਕਲਾਕਾਰਾਂ ਅਤੇ ਵਪਾਰੀਆਂ ਨੂੰ ਵੀ ਮੰਚ ਪ੍ਰਦਾਨ ਕਰਦੇ ਹਨ।
ਫੈਸਟੀਵਲ ਦੇ ਨੋਡਲ ਅਫ਼ਸਰ ਜਸ਼ਨਪ੍ਰੀਤ ਕੌਰ ਗਿੱਲ ਨੇ ਸਮਾਗਮ ਦੀ ਸਫਲਤਾ ਲਈ ਸਾਰੇ ਵਿਭਾਗਾਂ, ਸਹਿਯੋਗੀਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਅਤੇ ਸਹਿਯੋਗ ਨਾਲ ਹੀ ਇਸ ਤਰ੍ਹਾਂ ਦੇ ਆਯੋਜਨ ਸੰਭਵ ਹੋ ਸਕਦੇ ਹਨ।
ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦੌਰਾਨ ਕੱਟ ਫਲਾਵਰ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਆਦਿ ਦੇ ਮੁਕਾਬਲੇ ਕਰਵਾਏ ਗਏ ।ਉਹਨਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਦੀਆਂ ਸਟਾਲਾਂ ਅਤੇ 25 ਓਰਗੈਨਿਕ ਸਟਾਲਾਂ ਅਤੇ ਦੋ ਹਜਾਰ ਫੁੱਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ । ਉਹਨਾਂ ਦੱਸਿਆ ਕਿ 25 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ ।
 ਇਹ ਸਾਲਾਨਾ ਫੁੱਲ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਪਟਿਆਲਾ ਦੀ ਵਿਰਾਸਤ, ਹਰਿਆਵਲੀ ਅਤੇ ਸੱਭਿਆਚਾਰਕ ਰੰਗਤ ਨੂੰ ਉਜਾਗਰ ਕਰਨ ਵਾਲਾ ਯਾਦਗਾਰ ਸਮਾਗਮ ਸਾਬਤ ਹੋਇਆ। ਸ਼ਹਿਰ ਵਾਸੀਆਂ ਦੀ ਭਾਰੀ ਹਾਜ਼ਰੀ ਨੇ ਇਹ ਦਰਸਾ ਦਿੱਤਾ ਕਿ ਪਟਿਆਲਾ ਆਪਣੇ ਇਤਿਹਾਸਕ ਬਾਗਾਂ ਅਤੇ ਵਿਰਾਸਤ ਨਾਲ ਗਹਿਰਾ ਪਿਆਰ ਰੱਖਦਾ ਹੈ ਅਤੇ ਉਨ੍ਹਾਂ ਦੀ ਸੰਭਾਲ ਲਈ ਸਦਾ ਤਤਪਰ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)ਸਿਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਯੂਡੀ) ਇਸਮਤ ਵਿਜੈ ਸਿੰਘ , ਐਸ ਡੀ ਐਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਿਆਲਵੀ ਮੌਜੂਦ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI