Tuesday, July 14, 2026
Home Punjab ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਕੇਜਰੀਵਾਲ...

ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

0
46

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਕਰਮਚਾਰੀਆਂ ਦੀਆਂ ਨੌਕਰੀਆਂ ਸੁਰੱਖਿਅਤ ਕਰਨ ਦੇ ਇਤਿਹਾਸਕ ਫ਼ੈਸਲਿਆਂ ਲਈ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਲਹਿਰਾਗਾਗਾ ਵਿਖੇ ਬਣਨ ਵਾਲਾ ਇਹ ਮੈਡੀਕਲ ਕਾਲਜ ਮਾਲਵਾ ਖੇਤਰ ਲਈ ਗੇਮ-ਚੇਂਜਰ ਸਾਬਤ ਹੋਵੇਗਾ। ਇਸ ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਹਨ:

  1. ਸਮਰੱਥਾ: ਇਸ ਹਸਪਤਾਲ ਵਿੱਚ 440 ਬੈੱਡ ਹੋਣਗੇ।
  2. ਸਿੱਖਿਆ: ਹਰ ਸਾਲ 100 MBBS ਸੀਟਾਂ ‘ਤੇ ਨੌਜਵਾਨਾਂ ਨੂੰ ਡਾਕਟਰੀ ਸਿੱਖਿਆ ਲੈਣ ਦਾ ਮੌਕਾ ਮਿਲੇਗਾ।3.
  3. ਲਾਭ: ਸਥਾਨਕ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਹੁਣ ਦੂਰ-ਦੁਰਾਡੇ ਦੇ ਸ਼ਹਿਰਾਂ ਜਾਂ ਦੂਜੇ ਰਾਜਾਂ ਵਿੱਚ ਨਹੀਂ ਜਾਣਾ ਪਵੇਗਾ।

ਇੱਕ ਹੋਰ ਅਹਿਮ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ਼ ਨੂੰ ਸਰਕਾਰੀ ਵਿਭਾਗਾਂ ਵਿੱਚ ਐਡਜਸਟ (Adjust) ਕਰਨ ਦੀ ਪ੍ਰਵਾਨਗੀ ਦੇ ਕੇ ਸਰਕਾਰ ਨੇ ਕਰਮਚਾਰੀ-ਪੱਖੀ ਹੋਣ ਦਾ ਸਬੂਤ ਦਿੱਤਾ ਹੈ।

  1. ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮੇਂ ਸਿਰ ਦਖ਼ਲ ਦੇ ਕੇ ਸਟਾਫ਼ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।2.
  2. ਸਟਾਫ਼ ਮੈਂਬਰਾਂ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ‘ਤੇ ਡੈਪੂਟੇਸ਼ਨ ਰਾਹੀਂ ਭੇਜਿਆ ਜਾਵੇਗਾ।

ਮੀਟਿੰਗ ਦੌਰਾਨ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਲਹਿਰਾਗਾਗਾ ਵਿੱਚ 19 ਏਕੜ ਤੋਂ ਵੱਧ ਜ਼ਮੀਨ ਅਲਾਟ ਹੋਣ ਨਾਲ ਹੁਣ ਮੈਡੀਕਲ ਕਾਲਜ ਦਾ ਕੰਮ ਤੇਜ਼ੀ ਨਾਲ ਸ਼ੁਰੂ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਕਦਮ ਮਾਲਵਾ ਦੇ ਲੋਕਾਂ ਨੂੰ ਨਿਆਂ ਅਤੇ ਰਾਹਤ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਣਗੇ।

LEAVE A REPLY

Please enter your comment!
Please enter your name here