Tuesday, July 21, 2026
Home Punjab ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਮਗਰੋਂ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਮਗਰੋਂ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

0
3

ਬਰਨਾਲਾ: ਪੰਜਾਬ ਵਿੱਚ ਗੈਂਗਸਟਰਵਾਦ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬਰਨਾਲਾ ਪੁਲਿਸ, ਸੀਆਈਏ ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਸਥਿਤ ਮਹਿਲ ਕਲਾ ਟੋਲ ਪਲਾਜ਼ਾ ਨੇੜੇ ਮੁਕਾਬਲੇ ਤੋਂ ਬਾਅਦ ਦੋ ਕਥਿਤ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਅਨੁਸਾਰ ਗੁਪਤ ਸੂਚਨਾ ਦੇ ਆਧਾਰ ‘ਤੇ ਸਵੇਰੇ ਕਰੀਬ 5:30 ਵਜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇੱਕ ਸਫ਼ੈਦ ਰੰਗ ਦੀ ਵਰਨਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਸਵਾਰਾਂ ਵੱਲੋਂ ਪੁਲਿਸ ਟੀਮ ‘ਤੇ ਦੋ ਰਾਊਂਡ ਫਾਇਰਿੰਗ ਕੀਤੀ ਗਈ। ਪੁਲਿਸ ਦੀ ਤੁਰੰਤ ਕਾਰਵਾਈ ਦੌਰਾਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ ਵਿੱਚ ਜਾ ਡਿੱਗੀ, ਜਿਸ ਤੋਂ ਬਾਅਦ ਦੋਵੇਂ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸਦੀਪ ਸਿੰਘ ਉਰਫ਼ ਅਰਸੀ, ਵਾਸੀ ਪਿੰਡ ਬਖ਼ਤਗੜ੍ਹ (ਜ਼ਿਲ੍ਹਾ ਬਰਨਾਲਾ), ਅਤੇ ਗੁਰਸਰਨ ਸਿੰਘ, ਵਾਸੀ ਪਿੰਡ ਰੋਤਾ, ਥਾਣਾ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ), ਵਜੋਂ ਹੋਈ ਹੈ। ਪੁਲਿਸ ਮੁਤਾਬਕ ਅਰਸਦੀਪ ਸਿੰਘ ਬਰਨਾਲਾ ਜ਼ਿਲ੍ਹੇ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਸੀ।

ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਇੱਕ 30 ਐਮਐਮ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ ਵਾਰਦਾਤ ਵਿੱਚ ਵਰਤੀ ਗਈ ਵਰਨਾ ਕਾਰ ਬਰਾਮਦ ਕੀਤੀ ਹੈ।

ਬਰਨਾਲਾ ਦੇ ਡੀਐਸਪੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੋਂ ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕਰ ਲਏ ਹਨ। ਪੁਲਿਸ ਨੂੰ ਉਮੀਦ ਹੈ ਕਿ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

LEAVE A REPLY

Please enter your comment!
Please enter your name here