Thursday, July 16, 2026
Home National ਬੇਅੰਤ ਸਿੰਘ ਕਤਲ ਕਾਂਡ: ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਸੁਪਰੀਮ ਕੋਰਟ...

ਬੇਅੰਤ ਸਿੰਘ ਕਤਲ ਕਾਂਡ: ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

0
38

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਦੇਸ਼ ਦੀ ਸਰਵਉੱਚ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ।

ਸੁਪਰੀਮ ਕੋਰਟ ਨੇ ਹਵਾਰਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਸ ਨੂੰ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਨਾਲ ਉਸ ਦੀ ਸਜ਼ਾ ਅਤੇ ਮੌਜੂਦਾ ਕੈਦ ਦੀ ਸਥਿਤੀ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਦਾ 1995 ਵਿੱਚ ਚੰਡੀਗੜ੍ਹ ਸਚਿਵਾਲੇ ਕੰਪਲੈਕਸ ਵਿੱਚ ਬੰਬ ਧਮਾਕੇ ਦੌਰਾਨ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿੱਚ ਜਗਤਾਰ ਸਿੰਘ ਹਵਾਰਾ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਠਹਿਰਾਇਆ ਗਿਆ ਸੀ।

LEAVE A REPLY

Please enter your comment!
Please enter your name here