ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਥਾਂ ਵਕੀਲ ਅਰਸ਼ਦੀਪ ਸਿੰਘ ਕਲੇਰ ਅਤੇ ਅਕਾਲੀ ਆਗੂ ਬੰਟੀ ਰੋਮਾਣਾ SIT ਕੋਲ ਪਹੁੰਚੇ। ਦੱਸਿਆ ਗਿਆ ਕਿ ਸੁਖਬੀਰ ਬਾਦਲ ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋ ਸਕੇ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਬੀਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੂੰ ਭਾਜਪਾ ਵੱਲੋਂ ਪੇਸ਼ ਨਾ ਹੋਣ ਦਾ ਸੁਨੇਹਾ ਮਿਲਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਦੋਵਾਂ ਪਾਰਟੀਆਂ ਵਿਚਕਾਰ ਕਿਸੇ ਸਮਝੌਤੇ ਦੀ ਗੱਲਬਾਤ ਚੱਲ ਰਹੀ ਹੈ।
ਦੂਜੇ ਪਾਸੇ ਅਕਾਲੀ ਆਗੂ ਤੇ ਸੀਨੀਅਰ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਚਾਲ ਕਰਾਰ ਦਿੰਦਿਆਂ ਕਿਹਾ ਕਿ ਨੇੜਲੀਆਂ ਚੋਣਾਂ ਦੇ ਮੱਦੇਨਜ਼ਰ ਇਹ ਮਾਮਲਾ ਉਠਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ SIT ਵੱਲੋਂ ਪੁੱਛੇ ਜਾਣ ਵਾਲੇ ਸਵਾਲ ਪਹਿਲਾਂ ਲਿਖਤੀ ਰੂਪ ਵਿੱਚ ਦਿੱਤੇ ਜਾਣ।
ਕਲੇਰ ਨੇ ਦੱਸਿਆ ਕਿ ਸੁਖਬੀਰ ਬਾਦਲ 30 ਸਤੰਬਰ ਤੱਕ ਰੈਲੀਆਂ ਵਿੱਚ ਰੁੱਝੇ ਹੋਏ ਹਨ ਅਤੇ SIT ਨੂੰ 30 ਸਤੰਬਰ ਤੋਂ ਬਾਅਦ ਦੀ ਤਾਰੀਖ ਦੇਣ ਦੀ ਬੇਨਤੀ ਕੀਤੀ ਗਈ ਹੈ।






