Saturday, August 15, 2026
Home Punjab ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਭਗਵੰਤ ਮਾਨ ਨੇ ਫਿਰੋਜ਼ਪੁਰ ਵਿੱਚ ਤਿਰੰਗਾ ਲਹਿਰਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

0
4

ਫਿਰੋਜ਼ਪੁਰ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਦੇਸ਼ ਭਗਤੀ ਦਾ ਮਾਹੌਲ ਰਿਹਾ। ਫਿਰੋਜ਼ਪੁਰ ਦੇ ਕੈਂਟ ਬੋਰਡ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਸਥਿਤ ਸ਼ਹੀਦ ਸਮਾਰਕ ’ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਵੰਡ ਦਾ ਸਭ ਤੋਂ ਵੱਡਾ ਦਰਦ ਵੀ ਪੰਜਾਬ ਨੇ ਸਹਿਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨ ਵਾਲੀਆਂ ਤਾਕਤਾਂ ਕਦੇ ਕਾਮਯਾਬ ਨਹੀਂ ਹੋਣਗੀਆਂ।

ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਵੀ ਕੀਤਾ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਕੋਰੀਓਗ੍ਰਾਫੀ ਅਤੇ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ।

ਇਸ ਮੌਕੇ ਡੀਜੀਪੀ ਗੌਰਵ ਯਾਦਵ, ਰਣਬੀਰ ਸਿੰਘ ਭੁੱਲਰ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਸ਼ਮਿੰਦਰ ਸਿੰਘ ਖਿੰਡਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਸਮੇਤ ਕਈ ਅਧਿਕਾਰੀ ਅਤੇ ਆਗੂ ਮੌਜੂਦ ਰਹੇ।

LEAVE A REPLY

Please enter your comment!
Please enter your name here