Thursday, July 16, 2026
Home National ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕਰਨ ਤੇ ਭਗਵੰਤ ਮਾਨ...

ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕਰਨ ਤੇ ਭਗਵੰਤ ਮਾਨ ਨੇ ਦਿੱਤੀ ਪ੍ਰਤਿਕਿਰਿਆ ਕਿਹਾ “ਸੱਚ ਦੀ ਜਿੱਤ ਹੋਈ”

0
34

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾਵਾਂ ਨੂੰ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦੇ ਸਟੈਂਡ ‘ਤੇ ਮੋਹਰ ਲੱਗੀ ਹੈ।

ਮਾਨ ਨੇ ਕਿਹਾ ਕਿ ਅਦਾਲਤ ਨੇ ਕੇਜਰੀਵਾਲ ਅਤੇ 23 ਹੋਰਾਂ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਬਾ-ਇੱਜ਼ਤ ਬਰੀ ਕੀਤਾ ਹੈ। ਉਨ੍ਹਾਂ ਦੇ ਮੁਤਾਬਕ ਇਹ ਕੇਸ ਸਿਆਸੀ ਪ੍ਰੇਰਿਤ ਸੀ ਅਤੇ ਪਾਰਟੀ ਨੂੰ ਰੋਕਣ ਦੀ ਕੋਸ਼ਿਸ਼ ਸੀ।

ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੀ ਰਾਜਨੀਤੀ ਲਈ ਇੱਕ ਮਹੱਤਵਪੂਰਨ ਦਿਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਦਾ ਵਰਤੋਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਾਬਤ ਕਰਦਾ ਹੈ ਕਿ “ਹਨੇਰੀ ਰਾਤ ਕਿੰਨੀ ਵੀ ਲੰਬੀ ਹੋਵੇ, ਅੰਤ ਵਿੱਚ ਸੱਚ ਦੀ ਜਿੱਤ ਹੁੰਦੀ ਹੈ।”

ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਲਈ ਅਰਦਾਸ ਕਰਨ ਵਾਲੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀਆਂ ਦੁਆਵਾਂ ਦਾ ਨਤੀਜਾ ਹੈ ਕਿ ਨੇਤਾਵਾਂ ਨੂੰ ਬਰੀ ਕੀਤਾ ਗਿਆ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਸੱਤਾ ਦੀ ਰਾਜਨੀਤੀ ਕਰਦੀਆਂ ਰਹੀਆਂ ਹਨ, ਜਦਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ।

ਭਗਵੰਤ ਮਾਨ ਨੇ ਦਿੱਲੀ ਵਿੱਚ ਕੀਤੇ ਗਏ ਕੰਮਾਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਜਟ ਵਿੱਚ ਵਾਧਾ ਹੋਇਆ ਅਤੇ ਸਿੱਖਿਆ, ਸਿਹਤ ਅਤੇ ਬਿਜਲੀ ਵਰਗੀਆਂ ਸਹੂਲਤਾਂ ‘ਤੇ ਧਿਆਨ ਦਿੱਤਾ ਗਿਆ।

ਅਖੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਸਭ ਧਰਮਾਂ ਅਤੇ ਵਰਗਾਂ ਦੀ ਸਾਂਝੀ ਸਹਿ-ਹੋਂਦ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਗੁਲਦਸਤੇ ਦੀ ਉਦਾਹਰਨ ਦੇ ਕੇ ਕਿਹਾ ਕਿ ਵੱਖ-ਵੱਖਤਾ ਹੀ ਦੇਸ਼ ਦੀ ਤਾਕਤ ਹੈ।

LEAVE A REPLY

Please enter your comment!
Please enter your name here