HomePunjabਧੂਰੀ ‘ਚ ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ

ਧੂਰੀ ‘ਚ ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ

ਧੂਰੀ: ਭਗਵੰਤ ਮਾਨ ਨੇ ਅੱਜ ਧੂਰੀ ਵਿੱਚ ਇਕ ਜਨ ਸਭਾ ਦੌਰਾਨ ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਖਾਸ ਤੌਰ ‘ਤੇ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਨਹਿਰੂ ਨੂੰ ਸਾਰਿਆਂ ਦਾ “ਚਾਚਾ” ਬਣਾਇਆ ਅਤੇ ਸੁਖਬੀਰ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਸਾਰਿਆਂ ਦਾ “ਬਾਪੂ” ਦਿਖਾਇਆ, ਪਰ ਦੋਵਾਂ ਪਾਰਟੀਆਂ ਨੇ ਲੋਕਾਂ ਦਾ “ਭਰਾ” ਬਣਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ, “ਮੈਂ ਤੁਹਾਡਾ ਭਰਾ ਹਾਂ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹਾਂ।”

ਤੱਕੜੀ ਨਿਸ਼ਾਨ ‘ਤੇ ਤੰਜ਼

ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੱਕੜੀ’ ‘ਤੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਇਸਨੂੰ ਬਾਬੇ ਨਾਨਕ ਦੀ ਤੱਕੜੀ ਸਮਝ ਕੇ ਵੋਟਾਂ ਪਾਈਆਂ, ਪਰ ਇਹ ਤੱਕੜੀ ਕਿਸੇ ਹੋਰ ਹੀ ਕੰਮ ਲਈ ਵਰਤੀ ਗਈ।

ਉਨ੍ਹਾਂ ਤਿੱਖਾ ਹਮਲਾ ਕਰਦੇ ਕਿਹਾ ਕਿ “ਬਾਦਲਾਂ ਦੀ ਤੱਕੜੀ ਤਾਂ ਚਿੱਟਾ ਤੋਲਦੀ ਰਹੀ,” ਜਿਸ ਨਾਲ ਸੂਬੇ ਵਿੱਚ ਨਸ਼ੇ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀ ਨੂੰ ਘੇਰਿਆ ਗਿਆ।

ਧੂਰੀ ਰੈਲੀ ਦੌਰਾਨ ਮੁੱਖ ਮੰਤਰੀ ਨੇ ਆਪਣੇ ਸਰਕਾਰ ਦੇ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ ਅਤੇ ਲੋਕਾਂ ਤੋਂ ਸਮਰਥਨ ਦੀ ਅਪੀਲ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI