HomePunjabਬੇਅਦਬੀ’ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਲਿਆਏਗੀ ਮਾਨ ਸਰਕਾਰ

ਬੇਅਦਬੀ’ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਲਿਆਏਗੀ ਮਾਨ ਸਰਕਾਰ

22.03.2026

ਪੰਜਾਬ ਦੀ ਰਾਜਨੀਤੀ ਅਤੇ ਧਾਰਮਿਕ ਮਾਹੌਲ ਵਿੱਚ ਇਕ ਵੱਡਾ ਮੋੜ ਉਸ ਵੇਲੇ ਆਇਆ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਬੇਅਦਬੀ’ ਦੇ ਮਾਮਲਿਆਂ ‘ਤੇ ਸਖ਼ਤ ਰੁਖ ਅਪਣਾਉਂਦਿਆਂ ਇਕ ਅਹਿਮ ਐਲਾਨ ਕਰ ਦਿੱਤਾ।

ਸਰਕਾਰ ਨੇ ਫੈਸਲਾ ਕੀਤਾ ਹੈ ਕਿ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿੱਚ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਵੱਡੀਆਂ ਸੋਧਾਂ ਕੀਤੀਆਂ ਜਾਣਗੀਆਂ।

ਇਹ ਐਲਾਨ ਉਸ ਵੇਲੇ ਕੀਤਾ ਗਿਆ ਜਦੋਂ ਮੁੱਖ ਮੰਤਰੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਿਰਫ਼ ਵਿਚਾਰ-ਵਟਾਂਦਰਾ ਹੀ ਨਹੀਂ ਹੋਇਆ, ਸਗੋਂ ਭਵਿੱਖ ਲਈ ਇੱਕ ਸਖ਼ਤ ਅਤੇ ਨਿਰਣਾਇਕ ਕਾਨੂੰਨ ਦੀ ਰੂਪਰੇਖਾ ਵੀ ਤਿਆਰ ਕੀਤੀ ਗਈ।

ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਕਿ ਨਵੇਂ ਕਾਨੂੰਨ ਵਿੱਚ ‘ਬੇਅਦਬੀ’ ਕਰਨ ਵਾਲਿਆਂ ਲਈ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ ਅਤੇ ਇੱਥੋਂ ਤੱਕ ਕਿ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਵੀ ਹੋਵੇਗੀ। ਇਸਦੇ ਨਾਲ ਹੀ ਡਿਜੀਟਲ ਮਾਧਿਅਮ ਰਾਹੀਂ ਕੀਤੇ ਜਾਣ ਵਾਲੇ ਅਪਰਾਧਾਂ ਨੂੰ ਵੀ ਕਾਨੂੰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ, ਤਾਂ ਜੋ ਕਿਸੇ ਵੀ ਤਰੀਕੇ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖ਼ਸ਼ਿਆ ਨਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI