Monday, August 24, 2026
Home Patiala Updates ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ...

ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ ‘ਤੇ ਉਤਰ ਆਏ ਹਨ: ਬਲਤੇਜ ਪੰਨੂ

0
3

ਪਟਿਆਲਾ, 22 ਅਗਸਤ 2026

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਦੇਖ ਅਤੇ ਮਹਿਸੂਸ ਕਰ ਸਕਦੇ ਹਨ, ਵਿਰੋਧੀਆਂ ਦੇ ਦੋਸ਼ ਹਕੀਕਤ ਨਹੀਂ ਬਦਲ ਸਕਦੇ: ਬਲਤੇਜ ਪੰਨੂ

ਨਹਿਰੀ ਪਾਣੀ 21% ਤੋਂ ਵਧ ਕੇ ਲਗਭਗ 80% ਖੇਤੀਬਾੜੀ ਜ਼ਮੀਨ ਤੱਕ ਪਹੁੰਚਿਆ, ਵਿਰੋਧੀ ਜਵਾਬ ਦੇਣ ਕਿ 45 ਸਾਲ ਪੰਜਾਬ ਦਾ ਪਾਣੀ ਕਿੱਥੇ ਗਿਆ: ਬਲਤੇਜ ਪੰਨੂ

ਵਿਰੋਧੀਆਂ ਕੋਲ ਪੰਜਾਬ ਨੂੰ ਦੇਣ ਲਈ ਕੁਝ ਵੀ ਸਾਕਾਰਾਤਮਕ ਨਹੀਂ, ਇਸ ਲਈ ਰਿਵਾਇਤੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਿਸ਼ਾਨਾ ਬਣਾਉਣ ਲਈ ਇੱਕਜੁੱਟ ਹੋ ਗਈਆਂ ਹਨ: ਬਲਤੇਜ ਪੰਨੂ

ਅਕਾਲੀ ਨੇਤਾ ਮਜੀਠੀਆ ਅਤੇ ਕਾਂਗਰਸ ਦੇ ਸੁਖਪਾਲ ਖਹਿਰਾ ਵਰਗੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਲਈ ਹਰ ਹਥਕੰਡਾ ਅਪਣਾਇਆ, ਪਰ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਝੂਠ ਅਤੇ ਪ੍ਰਚਾਰ ਨੂੰ ਖਾਰਜ ਕਰ ਦਿੱਤਾ: ਪੰਨੂ

ਬਿਨਾਂ ਸਬੂਤਾਂ ਤੋਂ ਦੋਸ਼ ਲਗਾਉਣ ਵਾਲਿਆਂ ਨੂੰ ਉਨ੍ਹਾਂ ਨੂੰ ਸਾਬਤ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਕਾਨੂੰਨੀ ਸਿੱਟਿਆਂ ਦਾ ਸਾਹਮਣਾ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਰੋਧੀ ਧਿਰਾਂ ਕੋਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੁਆਰਾ ਕੀਤੇ ਗਏ ਬੇਮਿਸਾਲ ਕੰਮਾਂ ਦਾ ਕੋਈ ਜਵਾਬ ਨਹੀਂ ਹੈ ਅਤੇ ਇਸ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਆਸ-ਪਾਸ ਦੇ ਲੋਕਾਂ ‘ਤੇ ਕੀਚੜ ਉਛਾਲਣ, ਬੇਬੁਨਿਆਦ ਦੋਸ਼ ਲਗਾਉਣ ਅਤੇ ਸਾਜ਼ਿਸ਼ਾਂ ਘੜਨ ‘ਤੇ ਉਤਰ ਆਈਆਂ ਹਨ।

ਇੱਕ ਪ੍ਰੈਸ ਕਾਨਫਰੰਸ ਦੌਰਾਨ ਆਪ ਪੰਜਾਬ ਰਾਜ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਵਿਰੋਧੀਆਂ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਲਈ ਹਰ ਸੰਭਵ ਹਥਕੰਡਾ ਅਪਣਾਇਆ ਹੈ, ਪਰ ਉਹ ਅਸਫਲ ਰਹੇ ਹਨ ਕਿਉਂਕਿ ਪੰਜਾਬ ਦੇ ਲੋਕ ਸਰਕਾਰ ਦੁਆਰਾ ਕੀਤੇ ਜਾ ਰਹੇ ਕੰਮਾਂ ਨੂੰ ਸਾਫ ਦੇਖ ਸਕਦੇ ਹਨ। ਜਦੋਂ ਵੀ ਮੁੱਖ ਮੰਤਰੀ ਰੁਟੀਨ ਮੈਡੀਕਲ ਚੈੱਕਅਪ ਲਈ ਜਾਂਦੇ ਹਨ ਜਾਂ ਬੀਮਾਰ ਪੈਂਦੇ ਹਨ, ਤਾਂ ਵਿਰੋਧੀ ਨੇਤਾ ਉਨ੍ਹਾਂ ਦੀ ਸਿਹਤ ਬਾਰੇ ਸਨਸਨੀਖੇਜ਼ ਅਤੇ ਮਨਘੜਤ ਬੁਲੇਟਿਨ ਪ੍ਰਸਾਰਿਤ ਕਰਦੇ ਹਨ। ਇਸੇ ਤਰ੍ਹਾਂ, ਜਦੋਂ ਵੀ ਸੀਐਮ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਨਿਵੇਸ਼ ਅਤੇ ਵਪਾਰ ਲਿਆਉਣ ਲਈ ਵਿਦੇਸ਼ ਜਾਂਦੇ ਹਨ, ਤਾਂ ਉਨ੍ਹਾਂ ਨੂੰ ਨੀਵਾਂ ਦਿਖਾਉਣ ਦੇ ਇੱਕਮਾਤਰ ਮਕਸਦ ਨਾਲ ਜਾਣਬੁੱਝ ਕੇ ਝੂਠੀਆਂ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ।”

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਵਾਬ ਦੇਣ ਦੀ ਬਜਾਏ ਵਿਰੋਧੀਆਂ ਕੋਲ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ‘ਤੇ “ਚਿੱਕੜ ਉਛਾਲਣ” ਤੋਂ ਇਲਾਵਾ ਕੁਝ ਨਹੀਂ ਬਚਿਆ। ਬਲਤੇਜ ਪੰਨੂ ਨੇ ਕਿਹਾ, “ਜਿਸ ਵਿਅਕਤੀ ਨੇ ਪਿਛਲੀਆਂ ਸਰਕਾਰਾਂ ਦੁਆਰਾ 75 ਸਾਲਾਂ ਵਿੱਚ ਕੀਤੇ ਗਏ ਕੰਮਾਂ ਨਾਲੋਂ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਲਈ ਵੱਧ ਕੰਮ ਕੀਤਾ ਹੈ, ਉਸ ਨੂੰ ਇਸ ਲਈ ਨਿਸ਼ਾਨਾ ਬਣਾਇਆ ਜਾ ਰਹਾ ਹੈ ਕਿਉਂਕਿ ਵਿਰੋਧੀਆਂ ਕੋਲ ਉਨ੍ਹਾਂ ਦੇ ਰਿਕਾਰਡ ਦਾ ਕੋਈ ਜਵਾਬ ਨਹੀਂ ਹੈ।”

ਬਲਤੇਜ ਪੰਨੂ ਨੇ ਕਿਹਾ ਕਿ ਇਹ ਫਰਕ ਖਾਸ ਤੌਰ ‘ਤੇ ਨਹਿਰੀ ਸਿੰਚਾਈ ਦੇ ਖੇਤਰ ਵਿੱਚ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ“ਜਦੋਂ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਈ ਤਾਂ ਸਿਰਫ਼ 21% ਖੇਤੀਬਾੜੀ ਜ਼ਮੀਨ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ, ਅਤੇ ਅੱਜ ਇਹ ਅੰਕੜਾ ਵੱਧ ਕੇ ਲਗਭਗ 80% ਹੋ ਗਿਆ ਹੈ। ਸਵਾਲ ਇਹ ਹੋਣਾ ਚਾਹੀਦਾ ਹੈ ਕਿ ਬਾਕੀ ਪਾਣੀ 45 ਸਾਲਾਂ ਤੱਕ ਕਿੱਥੇ ਜਾ ਰਿਹਾ ਸੀ ਅਤੇ ਕਿਹੜੇ ਸਮਝੌਤਿਆਂ ਤਹਿਤ ਦੂਜੇ ਰਾਜਾਂ ਨੂੰ ਮੁਫ਼ਤ ਦਿੱਤਾ ਜਾ ਰਿਹਾ ਸੀ। ਪਰ ਵਿਰੋਧੀ ਧਿਰ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦੀ।,”

ਸਿੱਖਿਆ ਅਤੇ ਸਿਹਤ ਸੰਭਾਲ ਬਾਰੇ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀਆਂ ਕੋਲ ਪੂਰੇ ਪੰਜਾਬ ਵਿੱਚ ਹੋ ਰਹੇ ਬਦਲਾਅ ਦਾ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ“ਪੰਜਾਬ ਦੇ ਸਿੱਖਿਆ ਢਾਂਚੇ ਨੂੰ ਇਸ ਹੱਦ ਤੱਕ ਬਦਲ ਦਿੱਤਾ ਗਿਆ ਹੈ ਕਿ ਰਾਜ ਕੇਰਲ ਨੂੰ ਪਿੱਛੇ ਛੱਡ ਕੇ ਸਿੱਖਿਆ ਰੈਂਕਿੰਗ ਵਿੱਚ ਸਿਖਰਲੇ ਸਥਾਨ ‘ਤੇ ਪਹੁੰਚ ਗਿਆ ਹੈ। ਸਰਕਾਰ ਨੇ ਮੋਹੱਲਾ ਕਲੀਨਿਕ ਵੀ ਸਥਾਪਿਤ ਕੀਤੇ ਹਨ, ਹਸਪਤਾਲਾਂ ਦੀ ਕਾਇਆ ਕਲਪ ਕੀਤੀ ਹੈ, ਮੁਫ਼ਤ ਦਵਾਈਆਂ ਅਤੇ ਟੈਸਟ ਮੁਹੱਈਆ ਕਰਵਾਏ ਹਨ, ਅਤੇ ਹਰ ਵਿਅਕਤੀ ਲਈ ₹10 ਲੱਖ ਤੱਕ ਦੀ ਕੈਸ਼ਲੇਸ ਸਿਹਤ ਸੰਭਾਲ ਕਵਰੇਜ ਸ਼ੁਰੂ ਕੀਤੀ ਹੈ।,”

ਆਪ ਪੰਜਾਬ ਮੀਡੀਆ ਇੰਚਾਰਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਾਰੇ ਖੇਤਰਾਂ ਵਿੱਚ ਆਪਣੇ ਵਾਅਦੇ ਪੂਰੇ ਕੀਤੇ ਹਨ, ਜਿਸ ਵਿੱਚ ਮੁਫ਼ਤ ਬਿਜਲੀ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ। ਉਨ੍ਹਾਂ ਕਿਹਾ “ਸਰਕਾਰ ਬਣਾਉਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਹਰ ਘਰ ਨੂੰ ਹਰ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਗਈ, ਜੋ ਲਾਭ ਅੱਜ ਤੱਕ ਜਾਰੀ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਹੁਣ ਜਨਰਲ ਸ਼੍ਰੇਣੀ ਵਿੱਚ ₹1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਲਈ ₹1,500 ਪ੍ਰਤੀ ਮਹੀਨਾ ਮਿਲ ਰਹੇ ਹਨ, ਜਿਸ ਵਿੱਚ ਲਗਭਗ 80 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਗਠਨ ਅਤੇ ਕੰਮ ਨੇ ਸੜਕ ਸੁਰੱਖਿਆ ਵਿੱਚ ਵੀ ਓਹਲੇ ਨਤੀਜੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਅਜਿਹੇ ਕੰਮ ਕਰ ਰਹੇ ਹਾਂ, ਤਾਂ ਵਿਰੋਧੀ ਧਿਰ ਕੋਲ ਕੋਈ ਸ਼ਬਦ ਨਹੀਂ ਹਨ।

LEAVE A REPLY

Please enter your comment!
Please enter your name here