Monday, November 16, 2026
Home Blog ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ...

ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਬਦਇੰਤਜ਼ਾਮੀ ਵੱਲ ਧੱਕ ਦਿੱਤਾ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

0
6

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ 117 ਵਿੱਚੋਂ 92 ਸੀਟਾਂ ਦੇ ਕੇ ਇਤਿਹਾਸਕ ਫ਼ਤਵਾ ਦਿੱਤਾ ਸੀ। ਲੋਕਾਂ ਨੂੰ ਉਮੀਦ ਸੀ ਕਿ ਸੂਬੇ ਵਿੱਚੋਂ ਨਸ਼ੇ ਖ਼ਤਮ ਹੋਣਗੇ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਮਿਲੇਗਾ।

ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਬਦਇੰਤਜ਼ਾਮੀ ਵੱਲ ਧੱਕ ਦਿੱਤਾ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਖੂਨ, ਪਰਿਵਾਰਕ ਸਾਂਝ ਅਤੇ ਭਾਈਚਾਰੇ ਦਾ ਅਟੁੱਟ ਰਿਸ਼ਤਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ 117 ਵਿੱਚੋਂ 92 ਸੀਟਾਂ ‘ਤੇ ਜਿੱਤ ਦਿਵਾ ਕੇ ਇਤਿਹਾਸਕ ਫ਼ਤਵਾ ਦਿੱਤਾ ਸੀ। ਲੋਕਾਂ ਨੂੰ ਉਮੀਦ ਸੀ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਹੋਵੇਗਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਤੇ ਪਾਰਦਰਸ਼ੀ ਸ਼ਾਸਨ ਸਥਾਪਿਤ ਹੋਵੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਤੁਹਾਡੇ ਸਾਰਿਆਂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਅੱਜ ਉਨ੍ਹਾਂ ਨੂੰ ਪਟਿਆਲਾ ਦੀ ਇਸ ਪਵਿੱਤਰ ਧਰਤੀ ‘ਤੇ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਪਟਿਆਲਾ ਦੀ ਧਰਤੀ ਦਾ ਕਣ-ਕਣ ਗੁਰੂ ਸਾਹਿਬਾਨ ਦੀਆਂ ਪਵਿੱਤਰ ਸਿੱਖਿਆਵਾਂ, ਮਹਾਨ ਕੁਰਬਾਨੀਆਂ ਅਤੇ ਇਤਿਹਾਸਕ ਗਾਥਾਵਾਂ ਦੀ ਗਵਾਹੀ ਭਰਦਾ ਹੈ।

LEAVE A REPLY

Please enter your comment!
Please enter your name here