Home Blog ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਲਈ ਆਪਣੀ ਜ਼ਿੰਦਗੀ...

ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਲਈ ਆਪਣੀ ਜ਼ਿੰਦਗੀ ਨਿਛਾਵਰ ਕੀਤੀ-ਡਿਪਟੀ ਕਮਿਸ਼ਨਰ

0
34

ਮਾਨਸਾ, 14 ਅਪ੍ਰੈਲ:

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਲਈ ਆਪਣੀ ਜ਼ਿੰਦਗੀ ਨਿਛਾਵਰ ਕੀਤੀ-ਡਿਪਟੀ ਕਮਿਸ਼ਨਰ

ਡਾ: ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਮੌਕੇ ਉਨ੍ਹਾਂ ਦੇ ਬੁੱਤ ‘ਤੇ ਕੀਤੀਆਂ ਫੁੱਲ ਮਾਲਾਵਾਂ ਭੇਂਟ

ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜ਼ਿੰਦਗੀ ਨਿਛਾਵਰ ਕੀਤੀ। ਉਨ੍ਹਾਂ ਨੇ ਨਾਲ ਸਿਰਫ ਪੱਛੜੇ ਲੋਕਾਂ ਦੇ ਹਿੱਤਾਂ ਲਈ ਬਲਕਿ ਔਰਤਾਂ ਦੇ ਹੱਕਾਂ ਲਈ ਵੀ ਲੜਾਈ ਲੜੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, ਉਨ੍ਹਾਂ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ: ਅੰਬੇਡਕਰ ਮਹਾਨ ਵਿਦਵਾਨ, ਸਮਾਜ ਸੁਧਾਰਕ ਅਤੇ ਦੂਰਦ੍ਰਿਸ਼ਟੀ ਵਾਲੇ ਇਨਸਾਨ ਸਨ। ਉਹ ਭਾਰਤੀ ਸੰਵਿਧਾਨ ਦੇ ਰਚਨਾਕਾਰ ਸਨ, ਜਿੰਨ੍ਹਾਂ ਨੇ ਮਰਦ ਅਤੇ ਔਰਤ ਨੂੰ ਬਰਾਬਰ ਦਾ ਹੱਕ ਦਿੱਤਾ। ਉਨ੍ਹਾਂ ਦੀ ਸੋਚ ਨੇ ਸਾਨੂੰ ਬਲ ਬਖਸ਼ਿਆ ਹੈ ਕਿ ਅਸੀਂ ਆਪਣੇ ਪੱਛੜੇਪਨ ਤੋਂ ਉੱਪਰ ਉੱਠ ਕੇ ਅੱਗੇ ਵਧੀਏ। ਉਨ੍ਹਾਂ ਨੇ ਸਾਨੂੰ ਦੱਸਿਆ ਹੈ ਕਿ ਹਰ ਬੱਚੇ ਲਈ ਸਿੱਖਿਆ ਲਾਜ਼ਮੀ ਹੋਣੀ ਚਾਹੀਦੀ ਹੈ ਤਾਂ ਕਿ ਅਸੀਂ ਸਮਾਜ ਵਿਚ ਆਪਣਾ ਪੱਧਰ ਉੱਚਾ ਕਰ ਸਕੀਏ।

ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਵਚਨਬੱਧਤਾ ਹੈ ਕਿ ਜੋ ਵੀ ਸਰਕਾਰੀ ਲੋਕ ਭਲਾਈ ਸਕੀਮਾਂ ਹਨ ਉਹ ਲੋੜਵੰਦ ਲੋਕਾਂ ਨੂੰ ਮਿਲਣ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਆਪਣਾ ਫਰਜ਼ ਸਮਝਦੇ ਹੋਏ ਪੱਛੜੇ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕਿਹਾ।

ਇਸ ਮੌਕੇ  ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਵੱਖ ਵੱਖ ਵਿਭਾਗੀ ਅਧਿਕਾਰੀ, ਕਰਮਚਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here