Home Sport ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਤੇਜ਼ ਗੇਂਦਬਾਜ਼ ਹਰਸ਼ਿਤ...

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਸੱਟ ਕਾਰਨ ਬਾਹਰ

0
62

ਸਪੋਰਟਸ : ਟੀ-20 ਵਿਸ਼ਵ ਕੱਪ 2026 ਦੀ ਸ਼ੁਰੂਆਤ ਤੋਂ ਸਿਰਫ਼ ਇੱਕ ਦਿਨ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਟੀਮ ਦੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਹਾਲਾਂਕਿ ਇਸ ਸਬੰਧੀ ਬੀ.ਸੀ.ਸੀ.ਆਈ. ਵੱਲੋਂ ਅਜੇ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ, ਪਰ ਮੀਡੀਆ ਰਿਪੋਰਟਾਂ ਮੁਤਾਬਕ ਹਰਸ਼ਿਤ ਦੀ ਸੱਟ ਗੰਭੀਰ ਦੱਸੀ ਜਾ ਰਹੀ ਹੈ।

ਹਰਸ਼ਿਤ ਰਾਣਾ ਦੱਖਣੀ ਅਫਰੀਕਾ ਵਿਰੁੱਧ ਭਾਰਤ ਦੇ ਅਭਿਆਸ ਮੈਚ ਦੌਰਾਨ ਜ਼ਖਮੀ ਹੋ ਗਏ ਸਨ। ਮੈਚ ਦੌਰਾਨ ਗੇਂਦਬਾਜ਼ੀ ਕਰਦੇ ਸਮੇਂ ਉਨ੍ਹਾਂ ਨੂੰ ਮਾਸਪੇਸ਼ੀ ਵਿੱਚ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਮੈਚ ਤੋਂ ਹਟਾ ਲਿਆ। ਪ੍ਰਾਰੰਭਿਕ ਜਾਂਚ ਵਿੱਚ ਸੱਟ ਗੰਭੀਰ ਨਿਕਲੀ, ਜਿਸ ਕਾਰਨ ਉਨ੍ਹਾਂ ਦਾ ਟੂਰਨਾਮੈਂਟ ਵਿੱਚ ਖੇਡਣਾ ਮੁਸ਼ਕਲ ਦੱਸਿਆ ਜਾ ਰਿਹਾ ਹੈ।

ਹਰਸ਼ਿਤ ਰਾਣਾ ਭਾਰਤੀ ਟੀਮ ਦੇ ਉਭਰਦੇ ਹੋਏ ਤੇਜ਼ ਗੇਂਦਬਾਜ਼ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਨਾਲ ਭਾਰਤ ਦੀ ਗੇਂਦਬਾਜ਼ੀ ਲਾਈਨਅਪ ‘ਤੇ ਅਸਰ ਪੈ ਸਕਦਾ ਹੈ। ਟੀਮ ਪ੍ਰਬੰਧਨ ਹੁਣ ਉਨ੍ਹਾਂ ਦੇ ਬਦਲ ਦੀ ਤਲਾਸ਼ ਵਿੱਚ ਹੈ। ਟੀ-20 ਵਿਸ਼ਵ ਕੱਪ ਵਿੱਚ ਭਾਰਤ ਆਪਣਾ ਪਹਿਲਾ ਮੈਚ 7 ਫਰਵਰੀ ਨੂੰ ਅਮਰੀਕਾ ਵਿਰੁੱਧ ਖੇਡੇਗਾ।

LEAVE A REPLY

Please enter your comment!
Please enter your name here