Sunday, July 19, 2026
Home Patiala Updates ਪੰਜਾਬ ਲਈ ਵੱਡੀ ਸੌਗਾਤ: ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 659 ਨਵੀਂ ਬੱਸਾਂ ਸ਼ਾਮਲ

ਪੰਜਾਬ ਲਈ ਵੱਡੀ ਸੌਗਾਤ: ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 659 ਨਵੀਂ ਬੱਸਾਂ ਸ਼ਾਮਲ

0
42

ਪਟਿਆਲਾ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ ਆਧੁਨਿਕ ਅਤੇ ਸੁਰੱਖਿਅਤ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਜਲਦ ਹੀ 659 ਨਵੀਂਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ।

ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪ ਸਰਕਾਰ ਦਾ ਮੁੱਖ ਮਕਸਦ ‘ਆਮ ਆਦਮੀ’ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹਰ ਆਮ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਪਹਿਲ ਦੇ ਅਧਾਰ ’ਤੇ ਮਿਲਣੀਆਂ ਚਾਹੀਦੀਆਂ ਹਨ ਅਤੇ ਇਹ ਬੱਸਾਂ ਉਸੇ ਦਿਸ਼ਾ ਵਿੱਚ ਇੱਕ ਵੱਡਾ ਕਦਮ ਹਨ।

ਪਹਿਲੇ ਪੜਾਅ ਵਿੱਚ ਹੋਵੇਗੀ ਸ਼ੁਰੂਆਤ

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪਹਿਲੇ ਪੜਾਅ ਵਿੱਚ ਨਵੀਂਆਂ ਬੱਸਾਂ ਨੂੰ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸਮਰਪਿਤ ਕਰਕੇ ਵੱਖ-ਵੱਖ ਰੂਟਾਂ ’ਤੇ ਚਲਾਇਆ ਜਾਵੇਗਾ। ਇਨ੍ਹਾਂ ਬੱਸਾਂ ਨਾਲ ਪੰਜਾਬ ਦੇ ਹਰੇਕ ਕਸਬੇ ਅਤੇ ਪਿੰਡ ਨੂੰ ਸਰਕਾਰੀ ਬੱਸ ਸੇਵਾ ਨਾਲ ਜੋੜਨ ਦਾ ਲਕਸ਼ ਹੈ।

ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ

ਮੁੱਖ ਮੰਤਰੀ ਦੇ ਯਤਨਾਂ ਨਾਲ ਸਰਕਾਰੀ ਆਵਾਜਾਈ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਇਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ, ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਮਿਲੇਗੀ। ਨਵੀਂਆਂ ਬੱਸਾਂ ਆਧੁਨਿਕ ਸੁਵਿਧਾਵਾਂ ਅਤੇ ਬਿਹਤਰ ਸੁਰੱਖਿਆ ਪ੍ਰਣਾਲੀ ਨਾਲ ਲੈਸ ਹੋਣਗੀਆਂ।

ਪੰਜਾਬ ਸਰਕਾਰ ਦਾ ਇਹ ਕਦਮ ਸਸਤੀ ਅਤੇ ਮਿਆਰੀ ਆਵਾਜਾਈ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਪਹੁੰਚ ਮੰਨੀ ਜਾ ਰਹੀ ਹੈ।

LEAVE A REPLY

Please enter your comment!
Please enter your name here