ਨਵੀਂ ਦਿੱਲੀ: ਨਵੇਂ ਮਹੀਨੇ ਦੀ ਸ਼ੁਰੂਆਤ ਨਾਲ ਹੀ ਕੇਂਦਰ ਸਰਕਾਰ ਨੇ ਕਾਰੋਬਾਰੀਆਂ ਅਤੇ ਹੋਟਲ-ਰੈਸਟੋਰੈਂਟ ਸੈਕਟਰ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 183.50 ਰੁਪਏ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ।
ਨਵੇਂ ਰੇਟਾਂ ਅਨੁਸਾਰ ਹੁਣ ਕਮਰਸ਼ੀਅਲ ਗੈਸ ਸਿਲੰਡਰ 2,930 ਰੁਪਏ ਵਿੱਚ ਮਿਲੇਗਾ, ਜਦਕਿ ਪਹਿਲਾਂ ਇਸ ਦੀ ਕੀਮਤ 3,113.50 ਰੁਪਏ ਸੀ। ਇਹ ਨਵੇਂ ਭਾਅ 1 ਜੁਲਾਈ 2026 ਤੋਂ ਲਾਗੂ ਹੋ ਗਏ ਹਨ।
ਇਸ ਕਟੌਤੀ ਨਾਲ ਹੋਟਲ, ਰੈਸਟੋਰੈਂਟ, ਢਾਬਿਆਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਸਿੱਧਾ ਲਾਭ ਮਿਲੇਗਾ, ਕਿਉਂਕਿ ਉਹ ਮੁੱਖ ਤੌਰ ‘ਤੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਵਰਤੋਂ ਕਰਦੇ ਹਨ। ਗੈਸ ਦੀ ਲਾਗਤ ਘਟਣ ਨਾਲ ਕਾਰੋਬਾਰੀਆਂ ਦੇ ਖਰਚੇ ਵਿੱਚ ਵੀ ਕਮੀ ਆਵੇਗੀ।
ਹਾਲਾਂਕਿ, ਘਰੇਲੂ (14.2 ਕਿਲੋ) ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਇਸ ਵਾਰ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਇਹ ਪਹਿਲਾਂ ਵਾਲੇ ਰੇਟਾਂ ‘ਤੇ ਹੀ ਉਪਲਬਧ ਰਹੇਗਾ।









