Friday, July 17, 2026
Home Punjab ਪੰਜਾਬ-ਹਰਿਆਣਾ ਹਾਈਕੋਰਟ ਤੋਂ ਬਿੱਕਰ ਪੰਜਵੜ ਨੂੰ ਵੱਡਾ ਝਟਕਾ, ਤਰਨਤਾਰਨ ਬੰਬ ਧਮਾਕਾ ਮਾਮਲੇ...

ਪੰਜਾਬ-ਹਰਿਆਣਾ ਹਾਈਕੋਰਟ ਤੋਂ ਬਿੱਕਰ ਪੰਜਵੜ ਨੂੰ ਵੱਡਾ ਝਟਕਾ, ਤਰਨਤਾਰਨ ਬੰਬ ਧਮਾਕਾ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਖਾਰਜ

0
23

ਚੰਡੀਗੜ੍ਹ : ਪੰਜਾਬ ਵਿੱਚ ਕਥਿਤ ਖਾਲਿਸਤਾਨੀ ਸਲੀਪਰ ਸੈੱਲਾਂ ਅਤੇ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਤਰਨਤਾਰਨ ਬੰਬ ਧਮਾਕਾ ਮਾਮਲੇ ਵਿੱਚ ਬਿਕਰਮਜੀਤ ਸਿੰਘ ਉਰਫ਼ ਬਿੱਕਰ ਪੰਜਵੜ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਲ 2019 ਦੇ ਬਹੁਚਰਚਿਤ ਬੰਬ ਧਮਾਕਾ ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਅਦਾਲਤ ਨੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ (UAPA) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਖ਼ਤ ਧਾਰਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਦੋਸ਼ੀ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਅਦਾਲਤ ਨੇ ਆਪਣੇ ਫੈਸਲੇ ਵਿੱਚ ਦੋਸ਼ੀ ਨੂੰ “ਫਲਾਈਟ ਰਿਸਕ” ਕਰਾਰ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਵੀ ਭਾਰਤੀ ਏਜੰਸੀਆਂ ਦੀ ਕਾਰਵਾਈ ਤੋਂ ਬਚਣ ਲਈ ਵਿਦੇਸ਼ ਭੱਜ ਚੁੱਕਾ ਹੈ ਅਤੇ ਸਾਲ 2022 ਵਿੱਚ ਆਸਟ੍ਰੀਆ ਤੋਂ ਹਵਾਲਗੀ ਰਾਹੀਂ ਭਾਰਤ ਲਿਆਂਦਾ ਗਿਆ ਸੀ। ਜਾਂਚ ਏਜੰਸੀਆਂ ਅਨੁਸਾਰ ਇਹ ਮਾਮਲਾ 2019 ਵਿੱਚ ਤਰਨ-ਤਾਰਨ ਦੇ ਪੰਡੋਰੀ ਗੋਲਾ ਪਿੰਡ ਵਿੱਚ ਹੋਏ ਬੰਬ ਧਮਾਕੇ ਤੋਂ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਕਥਿਤ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ। ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਮਾਮਲੇ ਦੀ ਸੁਣਵਾਈ ਤੇਜ਼ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here