Home Punjab  ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਮਜੀਠੀਆ

 ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਮਜੀਠੀਆ

0
52

ਨਾਭਾ/ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਦੁਪਹਿਰ ਕਰੀਬ 2:30 ਵਜੇ ਨਾਭਾ ਜੇਲ੍ਹ ਵਿੱਚੋਂ ਸੁਪਰੀਮ ਕੋਰਟ ਵੱਲੋਂ ਮਿਲੀ ਜ਼ਮਾਨਤ ਉਪਰੰਤ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਮਜੀਠੀਆ ਨੇ ਆਪਣੇ ਰਵਾਇਤੀ ਅੰਦਾਜ਼ ਵਿੱਚ ਮੁੱਛਾਂ ਨੂੰ ਵੱਟ ਦਿੱਤਾ, ਜਿਸ ਨਾਲ ਉੱਥੇ ਮੌਜੂਦ ਹਜ਼ਾਰਾਂ ਅਕਾਲੀ ਵਰਕਰਾਂ ਦਾ ਜੋਸ਼ ਸੱਤਵੇਂ ਅਸਮਾਨ ‘ਤੇ ਪਹੁੰਚ ਗਿਆ।

ਜੇਲ੍ਹ ਦੇ ਬਾਹਰ ਲੱਗੇ ‘ਮਾਝੇ ਦੇ ਜਰਨੈਲ’ ਦੇ ਨਾਅਰੇ

ਸਵੇਰ ਤੋਂ ਹੀ ਨਾਭਾ ਜੇਲ੍ਹ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਵੱਡਾ ਇਕੱਠ ਹੋਣਾ ਸ਼ੁਰੂ ਹੋ ਗਿਆ ਸੀ। ਮਜੀਠੀਆ ਦੀ ਰਿਹਾਈ ਦੇ ਨਾਲ ਹੀ ਵਰਕਰਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਢੋਲ-ਨਗਾੜਿਆਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ‘ਮਾਝੇ ਦੇ ਜਰਨੈਲ’ ਦੇ ਨਾਅਰੇ ਗੂੰਜਦੇ ਰਹੇ। ਪਾਰਟੀ ਆਗੂਆਂ ਨੇ ਮਜੀਠੀਆ ਦੀ ਰਿਹਾਈ ਨੂੰ ਅਕਾਲੀ ਦਲ ਲਈ ‘ਸੰਜੀਵਨੀ’ ਕਰਾਰ ਦਿੱਤਾ।

ਸਿਆਸੀ ਬਦਲਾਖੋਰੀ ਦਾ ਲਾਇਆ ਦੋਸ਼

ਰਿਹਾਈ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਸੀ, ਪਰ ਅਦਾਲਤ ਨੇ ਸੱਚ ਨੂੰ ਸਵੀਕਾਰ ਕੀਤਾ ਹੈ। ਮਜੀਠੀਆ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਰਿਹਾਈ ਨਾਲ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ।

LEAVE A REPLY

Please enter your comment!
Please enter your name here