Home National ਲੋਕ ਸਭਾ ਵਿੱਚ ਸੁਪਰੀਮ ਕੋਰਟ ਜੱਜਾਂ ਦੀ ਗਿਣਤੀ ਵਧਾਉਣ ਵਾਲਾ ਬਿੱਲ ਬਿਨਾਂ...

ਲੋਕ ਸਭਾ ਵਿੱਚ ਸੁਪਰੀਮ ਕੋਰਟ ਜੱਜਾਂ ਦੀ ਗਿਣਤੀ ਵਧਾਉਣ ਵਾਲਾ ਬਿੱਲ ਬਿਨਾਂ ਬਹਿਸ ਦੇ ਪਾਸ

0
3

ਨਵੀਂ ਦਿੱਲੀ: ਨੀਟ ਪੇਪਰ ਲੀਕ ਅਤੇ ਰਾਮ ਮੰਦਰ ਨਾਲ ਜੁੜੇ ਕਥਿਤ ਚੰਦਾ ਚੋਰੀ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਨੇ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ਵਧਾਉਣ ਸਬੰਧੀ ਬਿੱਲ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ। ਇਹ ਬਿੱਲ ਉਸ ਆਰਡੀਨੈਂਸ ਦੀ ਥਾਂ ਲਿਆਇਆ ਗਿਆ ਹੈ, ਜਿਸ ਤਹਿਤ ਭਾਰਤ ਦੇ ਮੁੱਖ ਜੱਜ (CJI) ਸਮੇਤ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 34 ਤੋਂ ਵਧਾ ਕੇ 38 ਕੀਤੀ ਗਈ ਹੈ।

ਸਦਨ ਵਿੱਚ ਕਾਰਵਾਈ ਦੌਰਾਨ ਵਿਰੋਧੀ ਧਿਰ ਨੇ ਨੀਟ ਪੇਪਰ ਲੀਕ ਅਤੇ ਰਾਮ ਮੰਦਰ ਨਾਲ ਜੁੜੇ ਮੁੱਦਿਆਂ ‘ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਆਰਡੀਨੈਂਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਪੇਸ਼ ਕੀਤਾ ਗਿਆ ਵੈਧਾਨਿਕ ਮਤਾ ਵੀ ਜ਼ਬਾਨੀ ਵੋਟ ਰਾਹੀਂ ਰੱਦ ਕਰ ਦਿੱਤਾ ਗਿਆ।

ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਬਿੱਲ ‘ਤੇ ਸੰਖੇਪ ਟਿੱਪਣੀ ਕੀਤੀ। ਇਸ ਤੋਂ ਬਾਅਦ ਪ੍ਰਧਾਨਗੀ ਅਧਿਕਾਰੀ ਨੇ ਮੈਂਬਰਾਂ ਨੂੰ ਵੈਧਾਨਿਕ ਮਤੇ ‘ਤੇ ਬੋਲਣ ਦਾ ਮੌਕਾ ਦਿੱਤਾ, ਪਰ ਹੰਗਾਮਾ ਜਾਰੀ ਰਹਿਣ ਕਾਰਨ ਬਿੱਲ ਨੂੰ ਸਿੱਧਾ ਵੋਟਿੰਗ ਲਈ ਰੱਖਿਆ ਗਿਆ ਅਤੇ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here