HomePunjabਬਰਨਾਲਾ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ

ਬਰਨਾਲਾ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ

ਬਰਨਾਲਾ: ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਵਾਨਗੀ ਤੋਂ ਬਾਅਦ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ 26 ਵਾਰਡਾਂ ਦੇ ਉਮੀਦਵਾਰਾਂ ਦੀ ਅਧਿਕਾਰਤ ਸੂਚੀ ਜਾਰੀ ਕੀਤੀ।

ਸੂਚੀ ਜਾਰੀ ਹੋਣ ਨਾਲ ਬਰਨਾਲਾ ਦੀ ਸਿਆਸੀ ਗਤੀਵਿਧੀਆਂ ਵਿੱਚ ਤੇਜ਼ੀ ਆ ਗਈ ਹੈ। ਪਾਰਟੀ ਵੱਲੋਂ ਵੱਖ-ਵੱਖ ਵਰਗਾਂ ਮਹਿਲਾ, ਐਸ.ਸੀ, ਓ.ਬੀ.ਸੀ ਅਤੇ ਜਨਰਲ ਵਰਗ ਨੂੰ ਨੁਮਾਇੰਦਗੀ ਦਿੰਦਿਆਂ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ।

ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਇਸ ਵਾਰ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਅਤੇ ਲੋਕਾਂ ਨਾਲ ਜੁੜੇ ਚਿਹਰਿਆਂ ਨੂੰ ਟਿਕਟ ਦਿੱਤੀ ਗਈ ਹੈ। ਸੂਚੀ ਜਾਰੀ ਹੋਣ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਪਾਰਟੀ ਸੂਤਰਾਂ ਮੁਤਾਬਕ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਸੀਨੀਅਰ ਆਗੂ ਵੀ ਬਰਨਾਲਾ ਪਹੁੰਚ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments