HomePunjabਹੁਸ਼ਿਆਰਪੁਰ ਦੀ ਦਾਣਾ ਮੰਡੀ ’ਚ ਦੋ ਗੁੱਟਾਂ ਵਿਚਾਲੇ ਖੂਨੀ ਝੜਪ, ਕਰੀਬ 16...

ਹੁਸ਼ਿਆਰਪੁਰ ਦੀ ਦਾਣਾ ਮੰਡੀ ’ਚ ਦੋ ਗੁੱਟਾਂ ਵਿਚਾਲੇ ਖੂਨੀ ਝੜਪ, ਕਰੀਬ 16 ਗੋਲੀਆਂ ਚੱਲੀਆਂ

ਹੁਸ਼ਿਆਰਪੁਰ: ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਸ਼ਿਆਰਪੁਰ ਦੀ ਰਹੀਮਪੁਰ ਦਾਣਾ ਮੰਡੀ ਵਿੱਚ ਅੱਜ ਦੁਪਹਿਰ ਕਰੀਬ 3 ਵਜੇ ਦੋ ਗੁੱਟਾਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਦੌਰਾਨ ਦੋਵਾਂ ਪਾਸਿਆਂ ਵੱਲੋਂ ਕਥਿਤ ਤੌਰ ’ਤੇ ਕਰੀਬ 16 ਗੋਲੀਆਂ ਚਲਾਈਆਂ ਗਈਆਂ।

ਜਾਣਕਾਰੀ ਮੁਤਾਬਕ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਦੋਵਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਗੋਲੀਬਾਰੀ ਦੇ ਕਾਰਨਾਂ ਅਤੇ ਝੜਪ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਦੋਵਾਂ ਗੁੱਟਾਂ ਵਿਚਾਲੇ ਵਿਵਾਦ ਕਿਸ ਗੱਲ ਨੂੰ ਲੈ ਕੇ ਹੋਇਆ ਸੀ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਪੂਰੇ ਕਾਰਨਾਂ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਬਾਰੇ ਸਥਿਤੀ ਸਪੱਸ਼ਟ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments