HomePunjabMalerkotlaਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ...

ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ- ਜਸਵੀਰ ਸਿੰਘ ਗੜ੍ਹੀ

• ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਨਿਆਂ ਦਿਵਾਉਣ ਲਈ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਵਚਨਬੱਧ : ਚੇਅਰਮੈਨ ਗੜ੍ਹੀ
• ਕਿਹਾ,ਪੰਜਾਬ ਦੀ ਧਰਤੀ ਨੇ ਹਮੇਸ਼ਾ ਸਰਬੱਤ ਦੇ ਭਲੇ, ਸਾਂਝੀਵਾਲਤਾ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ
• ਅਹਿਮਦਗੜ੍ਹ ਦੇ ਉੱਘੇ ਉਦਯੋਗਪਤੀ ਜੈ ਗੋਪਾਲ ਗੋਇਲ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਚੇਅਰਮੈਨ

ਅਹਿਮਦਗੜ੍ਹ/ਮਾਲੇਰਕੋਟਲਾ: ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਦਿੱਤਾ ਜ਼ੋਰ ਦਿੰਦਿਆ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਪਲਾਨ ਹੋਣ ਤੋਂ ਰੋਕਣ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਆਪਣੀ ਅਹਿਮਦਗੜ੍ਹ ਫੇਰੀ ਦੌਰਾਨ ਵਿਸ਼ੇਸ਼ ਤੌਰ ’ਤੇ ਉੱਘੇ ਉਦਯੋਗਪਤੀ ਜੈ ਗੋਪਾਲ ਗੋਇਲ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਪਰਿਵਾਰਕ ਮਿਲਣੀ ਦੌਰਾਨ ਪੰਜਾਬ, ਪੰਜਾਬੀਅਤ ਅਤੇ ਸਮਾਜਿਕ ਸਰੋਕਾਰਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ  ਗੋਇਲ ਦੇ ਪਰਿਵਾਰ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਅਤੇ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਪੰਜਾਬ ਵਿੱਚ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਸਬੰਧੀ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਭਾਰਤ ਦੇ ਸਾਰੇ ਨਾਗਰਿਕਾਂ ਨੂੰ ਸੰਵਿਧਾਨ ਅਨੁਸਾਰ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਅਤੇ ਕਾਨੂੰਨੀ ਤਰੀਕੇ ਨਾਲ ਕਾਰੋਬਾਰ ਕਰਨ ਦਾ ਅਧਿਕਾਰ ਹੈ। ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ, ਪਰ ਕਾਨੂੰਨੀ ਤੌਰ ’ਤੇ ਰਹਿ ਰਹੇ ਲੋਕਾਂ ਨਾਲ ਭੇਦਭਾਵ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਸਰਬੱਤ ਦੇ ਭਲੇ, ਸਾਂਝੀਵਾਲਤਾ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਰੁਜ਼ਗਾਰ ਅਤੇ ਭਵਿੱਖ ਨੂੰ ਕੇਂਦਰ ਵਿੱਚ ਰੱਖਦਿਆਂ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਠੋਸ ਨੀਤੀਆਂ ਦੀ ਲੋੜ ਹੈ।
ਅਨੁਸੂਚਿਤ ਜਾਤੀ ਵਰਗ ਦੇ ਮੁੱਦਿਆਂ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਵੀ ਮਹਾਨ ਸ਼ਖ਼ਸੀਅਤ ਦੀ ਪਹਿਚਾਣ ਉਸ ਦੀ ਜਾਤ ਨਹੀਂ, ਸਗੋਂ ਉਸ ਦੀਆਂ ਸੇਵਾਵਾਂ ਅਤੇ ਉਪਲਬਧੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਧਾਰਮਿਕ ਮਹਾਨ ਸ਼ਖ਼ਸੀਅਤਾਂ ਨੂੰ ਰਾਜਨੀਤਿਕ ਪ੍ਰਚਾਰ ਤੋਂ ਦੂਰ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਿਹਾ ਹੈ।
ਇਸ ਮੌਕੇ ਡੀ.ਐਸ.ਪੀ. ਅਹਿਮਦਗੜ੍ਹ ਇੰਦਰਪਾਲ ਸਿੰਘ ਚੋਹਾਨ, ਜ਼ਿਲ੍ਹਾ ਮਾਲ ਅਫ਼ਸਰ  ਨਵਜੋਤ ਤਿਵਾੜੀ, ਸਦਰ ਕਾਨਗੋ  ਹਰਵੀਰ ਸਿੰਘ ਢੀਡਸਾ, ਐਡਵੋਕੇਟ ਮੁਨੀਸ ਕੁਮਾਰ, ਜਗਦੀਸ ਗੋਇਲ,ਰਾਜੇਸ਼ ਗੋਇਲ, ਹਰੀਸ਼ ਗੋਇਲ, ਮੁਹੰਮਦ ਇਸਤਹਾਕ, ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments