Google search engine
HomePatiala Updatesਹਲਕਾ ਬੁਢਲਾਡਾ ਵਿੱਚ 8.35 ਕਰੋੜ ਦੀ ਲਾਗਤ ਨਾਲ ਤਿਆਰ ਸੜਕਾਂ ਦਾ ਉਦਘਾਟਨ

ਹਲਕਾ ਬੁਢਲਾਡਾ ਵਿੱਚ 8.35 ਕਰੋੜ ਦੀ ਲਾਗਤ ਨਾਲ ਤਿਆਰ ਸੜਕਾਂ ਦਾ ਉਦਘਾਟਨ

ਬੁਢਲਾਡਾ, 26 ਅਪ੍ਰੈਲ:
ਬੁਢਲਾਡਾ ਹਲਕੇ ਵਿੱਚ ਸੜਕਾਂ ਦੇ ਨਿਰਮਾਣ ਨਾਲ ਵਿਕਾਸ ਦੀ ਰਫ਼ਤਾਰ ਤੇਜ਼- ਵਿਧਾਇਕ ਬੁੱਧ ਰਾਮ
ਹਲਕਾ ਬੁਢਲਾਡਾ ਵਿੱਚ ਲਗਭਗ 8 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬਣੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ।
ਉਦਘਾਟਨ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਬਰੇਟਾ ਤੋਂ ਧਰਮਪੁਰਾ , ਬਰੇਟਾ ਤੋਂ ਕੁਲਰੀਆਂ , ਕੁਲਰੀਆਂ ਤੋਂ ਭਖੜਿਆਲ ਵਾਇਆ ਭਾਵਾ, ਧਰਮਪੁਰਾ ਫਿਰਨੀ, ਧਰਮਪੁਰਾ ਤੋਂ ਸੈਦੇਵਾਲਾ, ਸਸਪਾਲੀ ਤੋਂ ਅਚਾਨਕ ਪਿੰਡ ਦੀਆਂ ਸੜਕਾਂ ਬਣਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਿਚਕਾਰ ਆਵਾਜਾਈ ਸੁਵਿਧਾਜਨਕ ਹੋਵੇਗੀ ਅਤੇ ਲੋਕਾਂ ਨੂੰ ਸਫਰ ਦੌਰਾਨ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਜੈਕਟ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 25 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਅਗਲੇ ਹਫਤੇ ਉਦਘਾਟਨ ਕੀਤਾ ਜਾਵੇਗਾ।
ਇਸ ਮੌਕੇ ਹਾਜ਼ਰ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਹਲਕਾ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕਾਂ ਇਲਾਕੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਣਗੀਆਂ।
ਵਿਧਾਇਕ ਬੁੱਧ ਰਾਮ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਬੁਢਲਾਡਾ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਵਿਕਾਸ ਦੀ ਲਹਿਰ ਜਾਰੀ ਰਹੇਗੀ। ਬੁਢਲਾਡਾ ਤੋਂ ਧਰਮਗੜ੍ਹ ਵਾਇਆ ਬੱਛੋਆਣਾ ਸੜਕ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਹਰੇਕ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI