Google search engine
HomePunjabਕਿਲਾ ਰਾਏਪੁਰ ਪੇਂਡੂ ਓਲੰਪਿਕ ‘ਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ...

ਕਿਲਾ ਰਾਏਪੁਰ ਪੇਂਡੂ ਓਲੰਪਿਕ ‘ਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਵਾਪਸੀ

ਲੁਧਿਆਣਾ: ਪੰਜਾਬ ਸਰਕਾਰ ਦੇ ਤਾਜ਼ਾ ਫ਼ੈਸਲੇ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਦੀ ਮੁੜ ਵਾਪਸੀ ਦਾ ਰਾਹ ਖੁਲ੍ਹ ਗਿਆ ਹੈ। ਲੁਧਿਆਣਾ ਦੇ ਇਤਿਹਾਸਕ ਕਿਲਾ ਰਾਏਪੁਰ ਪੇਂਡੂ ਓਲੰਪਿਕ ਵਿੱਚ ਲਗਭਗ 11 ਸਾਲਾਂ ਬਾਅਦ ਇਹ ਰਵਾਇਤੀ ਦੌੜਾਂ ਫਿਰ ਤੋਂ ਦੇਖਣ ਨੂੰ ਮਿਲਣਗੀਆਂ। ਜੇਕਰ ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਕੋਈ ਨਵੀਂ ਕਾਨੂੰਨੀ ਰੁਕਾਵਟ ਸਾਹਮਣੇ ਨਾ ਆਈ, ਤਾਂ ਬੈਲ ਗੱਡੀਆਂ ਦੀਆਂ ਦੌੜਾਂ 30 ਜਨਵਰੀ ਤੋਂ 1 ਫਰਵਰੀ ਤੱਕ ਹੋਣ ਵਾਲੇ ਪੇਂਡੂ ਓਲੰਪਿਕ ਦਾ ਮੁੱਖ ਆਕਰਸ਼ਣ ਬਣਨਗੀਆਂ।

ਜ਼ਿਕਰਯੋਗ ਹੈ ਕਿ ਸਾਲ 2014 ਵਿੱਚ ਸੁਪਰੀਮ ਕੋਰਟ ਵੱਲੋਂ ਜਾਨਵਰਾਂ ’ਤੇ ਜ਼ੁਲਮ ਰੋਕੂ ਐਕਟ 1960 ਦੇ ਤਹਿਤ ਬੈਲ ਗੱਡੀਆਂ ਦੀਆਂ ਦੌੜਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਪਾਬੰਦੀ ਕਾਰਨ ਕਿਲਾ ਰਾਏਪੁਰ ਸਮੇਤ ਦੇਸ਼ ਭਰ ਵਿੱਚ ਇਹ ਰਵਾਇਤੀ ਖੇਡ ਰੁਕ ਗਈ ਸੀ, ਜਿਸ ਨਾਲ ਪੇਂਡੂ ਓਲੰਪਿਕ ਦੀ ਪਛਾਣ ਨੂੰ ਵੀ ਵੱਡਾ ਝਟਕਾ ਲੱਗਿਆ ਸੀ। ਬੈਲ ਗੱਡੀਆਂ ਦੀਆਂ ਦੌੜਾਂ ਨੂੰ ਇਨ੍ਹਾਂ ਖੇਡਾਂ ਦੀ ਰੂਹ ਮੰਨਿਆ ਜਾਂਦਾ ਰਿਹਾ ਹੈ।

ਹੁਣ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਇਸ ਰਵਾਇਤੀ ਖੇਡ ਲਈ ਕਾਨੂੰਨੀ ਰਾਹ ਸਾਫ਼ ਕੀਤਾ ਗਿਆ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਪੇਂਡੂ ਓਲੰਪਿਕ ਦੇ ਸਭ ਤੋਂ ਵੱਡੇ ਆਕਰਸ਼ਣਾਂ ਵਿੱਚੋਂ ਇਕ ਦੀ ਵਾਪਸੀ ਸੰਭਵ ਹੋ ਸਕੀ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ ਬੈਲ ਗੱਡੀਆਂ ਦੀਆਂ ਦੌੜਾਂ ਸਖ਼ਤ ਨਿਯਮਾਂ ਅਤੇ ਸ਼ਰਤਾਂ ਅਧੀਨ ਕਰਵਾਈਆਂ ਜਾਣਗੀਆਂ, ਤਾਂ ਜੋ ਜਾਨਵਰਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾ ਸਕੇ।

ਕਈ ਸਾਲਾਂ ਤੋਂ ਪੰਜਾਬ ਸਰਕਾਰ ਪੇਂਡੂ ਓਲੰਪਿਕ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ ਅਤੇ ਇਸ ਨਵੇਂ ਫ਼ੈਸਲੇ ਨਾਲ ਕਿਲਾ ਰਾਏਪੁਰ ਖੇਡ ਮੇਲੇ ਦੀ ਰੌਣਕ ਮੁੜ ਲੌਟਣ ਦੀ ਉਮੀਦ ਜਤਾਈ ਜਾ ਰਹੀ ਹੈ। ਪਿੰਡਾਂ ਦੀ ਰਵਾਇਤ, ਖੇਡਾਂ ਅਤੇ ਪੰਜਾਬੀ ਸਭਿਆਚਾਰ ਨਾਲ ਜੁੜੀ ਇਹ ਵਾਪਸੀ ਲੋਕਾਂ ਵਿੱਚ ਖਾਸ ਉਤਸ਼ਾਹ ਪੈਦਾ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments