HomePunjabLudhianaਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਲੁਧਿਆਣਾ, 25 ਨਵੰਬਰ

ਲੇਖ ਲਿਖਣ ਮੁਕਾਬਲਿਆਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੰਡਣਗੇ ਇਨਾਮ ਤੇ ਪ੍ਰਸ਼ੰਸਾ ਪੱਤਰ

ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਕਰਵਾਏ ਗਏ ਲੇਖ ਲਿਖਣ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਭਲਕੇ 26 ਨਵੰਬਰ, 2026 ਨੂੰ ਸਥਾਨਕ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਸਿਲਵਰ ਜੁਬਲੀ ਬਲਾਕ ਵਿਖੇ ਰਾਜ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ।

ਇਸ ਸਮਾਰੋਹ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਰੋਹ ਦੌਰਾਨ ਮੁੱਖ ਮਹਿਮਾਨ ਵੱਲੋਂ ਮੁਕਾਬਲੇ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਸ਼ੰਸਾ ਪੱਤਰ ਵੰਡੇ ਜਾਣਗੇ।  ਕੈਬਨਿਟ ਮੰਤਰੀ ਖੁੱਡੀਆਂ ਦੇ ਨਾਲ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ।

ਇਹ ਸਮਾਗਮ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਡਾਇਰੈਕਟਰ ਸ. ਵਰਿਆਮ ਸਿੰਘ ਗਿੱਲ ਦੀ ਯੋਗ ਅਗਵਾਈ ਅਤੇ ਜੁਆਇੰਟ ਡਾਇਰੈਕਟਰ ਡਾ. ਪਰਮਪਾਲ ਸਿੰਘ ਤੇ ਡਿਪਟੀ ਡਾਇਰੈਕਟਰ ਲੁਧਿਆਣਾ ਸ. ਸੁਰਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ।

ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਡੇਅਰੀ ਦੇ ਕਿੱਤੇ, ਦੁੱਧ ਦੀ ਮਹੱਤਤਾ ਅਤੇ ਸਹਾਇਕ ਧੰਦਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਹ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments