Google search engine
HomePunjabMalerkotlaਕਿਹਾ,ਜਨਗਣਨਾ-2027 ਤਹਿਤ ਸੈਲਫ ਇਨਿਊਮਰੇਸ਼ਨ ਦਾ ਖੁੱਲ਼੍ਹਿਆ ਲਿੰਕ, 14 ਮਈ ਤੱਕ ਵੱਧ ਤੋਂ...

ਕਿਹਾ,ਜਨਗਣਨਾ-2027 ਤਹਿਤ ਸੈਲਫ ਇਨਿਊਮਰੇਸ਼ਨ ਦਾ ਖੁੱਲ਼੍ਹਿਆ ਲਿੰਕ, 14 ਮਈ ਤੱਕ ਵੱਧ ਤੋਂ ਵੱਧ ਲੋਕ ਕਰਨ ਸੈਲਫ ਇਨਿਊਮਰੇਸ਼ਨ

ਅਮਰਗੜ੍ਹ/ਮਾਲੇਰਕੋਟਲਾ,02 ਮਈ :

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ  ਜਨਗਣਨਾ-2027 ਤਹਿਤ ਸੈਲਫ ਇਨਿਊਮਰੇਸ਼ਨ ਦੌਰਾਨ ਕੀਤੀ ਆਨਲਾਈਨ ਰਜਿਸਟਰੇਸ਼ਨ

ਜਸਵੀਰ ਸਿੰਘ ਸੇਖੋਂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੈਲਫ ਇਨਿਊਮਰੇਸ਼ਨ ਦਾ ਦਿੱਤਾ ਸੱਦਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ  ਆਪਣੇ ਪਿੰਡ ਦਿਆਲਪੁਰ ਛੰਨਾ ਵਿਖੇ ਜਨਗਣਨਾ-2027 ਤਹਿਤ ਸੈਲਫ ਇਨਿਊਮਰੇਸ਼ਨ ਦੌਰਾਨ ਕੀਤੀ ਆਨਲਾਈਨ ਰਜਿਸਟਰੇਸ਼ਨ ਕੀਤੀ । ਖੁਦ ਆਪਣੀ ਜਾਣਕਾਰੀ ਭਰਨ ਉਪਰੰਤ ਉਨ੍ਹਾਂ ਕਿਹਾ ਕਿ  ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੈ।  https//:secensus.gov.in ਪੋਰਟਲ ਰਾਹੀਂ, ਇਸ ਜਾਣਕਾਰੀ ਨੂੰ ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ 2027 ਤਹਿਤ ਸੈਲਫ ਇਨਿਊਮਰੇਸ਼ਨ ਦਾ ਪੋਰਟਲ 14 ਮਈ ਤੱਕ ਖੋਲ੍ਹਿਆ ਗਿਆ ਹੈ। ਜਿਸ ਜਰੀਏ ਜ਼ਿਲ੍ਹਾ ਨਿਵਾਸੀ ਜਨਗਣਨਾ ਤਹਿਤ ਆਪਣੀ ਜਾਣਕਾਰੀ ਖੁਦ ਭਰ ਸਕਦੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਸੈਲਫ ਇਨਿਊਮਰੇਸ਼ਨ ਕਰਕੇ ਇਸ ਰਾਸ਼ਟਰੀ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਸਹੀ ਡਾਟਾ ਹੀ “ਸਹੀ ਯੋਜਨਾਬੰਦੀ” ਦੀ ਨੀਂਹ ਹੈ ਅਤੇ ਇਹ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਦੇਸ਼ ਦੇ ਵਿਕਾਸ ਲਈ ਆਪਣਾ ਯੋਗਦਾਨ ਪਾਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ ਜ਼ਿਲ੍ਹਾ ਦੇ ਵੱਧ ਤੋਂ ਵੱਧ ਲੋਕ ਇਸ ਆਪਸ਼ਨ ਦਾ ਲਾਭ ਲੈਣ। ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ। ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ।

ਸੇਖੋਂ ਨੇ ਦੱਸਿਆ ਕਿ ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ। ਅਧਿਕਾਰਤ ਪੋਰਟਲ https//:secensus.gov.in ਤੇ ਜਾ ਕੇ ਆਪਣੇ ਮੋਬਾਇਲ ਨੰਬਰ ਤੋਂ ਓ.ਟੀ.ਪੀ. ਨਾਲ ਲਾਗਆਨ ਕਰਕੇ, ਆਪਣਾ ਸੂਬਾ, ਜ਼ਿਲ੍ਹਾ ਤੇ ਸਥਾਨਕ ਵੇਰਵਾ ਚੁਣੋ।

ਡਿਜੀਟਲ ਮੈਪ ਉੱਪਰ ਆਪਣੇ ਘਰ ਦਾ ਸਥਾਨ ਟਿੱਕ ਕਰੋ ਇਸ ਤੋਂ ਬਾਅਦ ਮਕਾਨ ਅਤੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਭਰੋ। ਸਬਮਿਸ਼ਨ ਤੋਂ ਬਾਅਦ ਐਸ.ਈ. ਆਈ.ਡੀ. ਮਿਲੇਗੀ ਇਸ ਆਈ.ਡੀ. ਨੂੰ ਸੁਰੱਖਿਅਤ ਰੱਖੋ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI