Tuesday, July 21, 2026
Home Patiala Updates ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ

ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ

0
6
ਪਟਿਆਲਾ
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਆਯੋਜਿਤ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਦੀ ਸਾਬਕਾ ਪ੍ਰਿੰਸੀਪਲ ਡਾ. ਰੇਣੂ, ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਤੇ ਕਵੀ ਡਾ. ਜਸਵੀਰ ਸਿੰਘ, ਭਾਰਤੀ ਮੌਸਮ ਵਿਭਾਗ ਦੇ ਸੇਵਾਮੁਕਤ ਮੌਸਮ ਵਿਗਿਆਨੀ ਡਾ. ਰਾਜ ਕੁਮਾਰ ਮਿੱਤਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮ ਨਗਰ, ਪਟਿਆਲਾ ਦੀ ਅਧਿਆਪਕਾ ਸ਼੍ਰੀਮਤੀ ਜੁਬੈਦਾਂ ਨੂੰ ਉਨ੍ਹਾਂ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਪਾਏ ਵਿਸ਼ੇਸ਼ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਸਿੱਖਿਆ, ਸਾਹਿਤ, ਵਿਗਿਆਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਸਮਾਜ ਦੀ ਅਸਲ ਪੂੰਜੀ ਹੁੰਦੀਆਂ ਹਨ। ਅਜਿਹੇ ਵਿਅਕਤੀਆਂ ਦਾ ਸਨਮਾਨ ਕਰਨਾ ਨਾ ਸਿਰਫ਼ ਉਨ੍ਹਾਂ ਦੀਆਂ ਸੇਵਾਵਾਂ ਦਾ ਸਤਿਕਾਰ ਹੈ, ਸਗੋਂ ਨੌਜਵਾਨ ਪੀੜ੍ਹੀ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕਰਨ ਦਾ ਵੀ ਇੱਕ ਸਾਰਥਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸਿੱਖਿਆ, ਸਿਹਤ ਅਤੇ ਸਮਾਜ ਭਲਾਈ ਨੂੰ ਦਿੱਤੀ ਜਾ ਰਹੀ ਤਰਜੀਹ ਤੋਂ ਪ੍ਰੇਰਨਾ ਲੈਂਦਿਆਂ ਸਮਾਜ ਦੇ ਹਰ ਖੇਤਰ ਵਿੱਚ ਬਿਹਤਰੀ ਲਈ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਮਾਣ-ਸਨਮਾਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਵਿਸ਼ੇਸ਼ ਮਹਿਮਾਨ ਜਸਪਾਲ ਸਿੰਘ ਕਲਿਆਣ ਨੇ ਕਿਹਾ ਕਿ ਸਮਾਜ ਵਿੱਚ ਚੰਗੇ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਇੱਕ ਸ਼ਲਾਘਾਯੋਗ ਪਰੰਪਰਾ ਹੈ, ਜਿਸ ਨਾਲ ਦੂਜਿਆਂ ਨੂੰ ਵੀ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਸੀਨੀਅਰ ਐਡਵੋਕੇਟ ਜਗਮੋਹਨ ਸਿੰਘ, ਮਨਜੀਤ ਸਿੰਘ ਢਿੱਲੋਂ, ਜ਼ਿਲ੍ਹਾ ਟਰੇਡ ਕਮਿਸ਼ਨ ਦੇ ਮੈਂਬਰ ਨਿਰਮਲ ਝਨੇੜੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਟਕੇਜਾ, ਯੂਥ ਆਗੂ ਸੁਰਿੰਦਰ ਨਿੱਕੂ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।

LEAVE A REPLY

Please enter your comment!
Please enter your name here