HomePunjabਪੰਜਾਬ ਵਿੱਚ ਮੀਂਹ ਦੀ ਸੰਭਾਵਨਾ, ਬਠਿੰਡਾ 38 ਡਿਗਰੀ ਨਾਲ ਸਭ ਤੋਂ ਗਰਮ

ਪੰਜਾਬ ਵਿੱਚ ਮੀਂਹ ਦੀ ਸੰਭਾਵਨਾ, ਬਠਿੰਡਾ 38 ਡਿਗਰੀ ਨਾਲ ਸਭ ਤੋਂ ਗਰਮ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੇ ਨਾਲ ਇੱਕ-ਦੋ ਥਾਵਾਂ ’ਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ 38 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।

ਇਸੇ ਤਰ੍ਹਾਂ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਪਿਛਲੇ ਸਮੇਂ ਦੌਰਾਨ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਰਿਆਣਾ ਵਿੱਚ ਮੌਨਸੂਨ ਸਰਗਰਮ ਹੈ। ਮੌਨਸੂਨ ਟ੍ਰਫ ਅੰਮ੍ਰਿਤਸਰ ਵਿੱਚੋਂ ਲੰਘ ਰਿਹਾ ਹੈ, ਜਦਕਿ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਉੱਪਰ ਇੱਕ ਪੱਛਮੀ ਗੜਬੜੀ ਵੀ ਬਣੀ ਹੋਈ ਹੈ। ਹਰਿਆਣਾ ਉੱਪਰ ਬਣਿਆ ਮੌਸਮੀ ਸਿਸਟਮ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵੱਲ ਵਧ ਗਿਆ ਹੈ, ਜਦਕਿ ਪੰਜਾਬ ਉੱਪਰ ਬਣਿਆ ਸਿਸਟਮ ਕਮਜ਼ੋਰ ਹੋ ਗਿਆ ਹੈ।

ਇਨ੍ਹਾਂ ਮੌਸਮੀ ਹਾਲਾਤਾਂ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ ਰਹਿਣ ਅਤੇ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments