Tuesday, July 14, 2026
Home Haryana News ਚੰਡੀਗੜ੍ਹ ਬਲਾਸਟ ਮਾਮਲੇ ਵਿੱਚ ਹਾਈ ਕੋਰਟ ਦਾ ਵੱਡਾ ਫੈਸਲਾ, ਸਟੋਰ ਮਾਲਕ ਦੀ...

ਚੰਡੀਗੜ੍ਹ ਬਲਾਸਟ ਮਾਮਲੇ ਵਿੱਚ ਹਾਈ ਕੋਰਟ ਦਾ ਵੱਡਾ ਫੈਸਲਾ, ਸਟੋਰ ਮਾਲਕ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

0
13

ਚੰਡੀਗੜ੍ਹ: ਬੁਰੈਲ ਗੈਸ ਸਿਲੰਡਰ ਧਮਾਕਾ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਉਂਦਿਆਂ ਡਿਪਾਰਟਮੈਂਟਲ ਸਟੋਰ ਦੇ ਮਾਲਕ ਵਿਜੈ ਕੁਮਾਰ ਪੋੱਦਾਰ ਨੂੰ ਕੋਈ ਰਾਹਤ ਨਹੀਂ ਦਿੱਤੀ। ਅਦਾਲਤ ਨੇ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਦਿਆਂ ਸਪੱਸ਼ਟ ਕੀਤਾ ਕਿ ਤਿੰਨ ਜਾਨਾਂ ਲੈਣ ਵਾਲੇ ਇਸ ਗੰਭੀਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਮੁਲਜ਼ਮ ਦੀ ਹਿਰਾਸਤੀ ਪੁੱਛਗਿੱਛ ਲਾਜ਼ਮੀ ਹੋ ਸਕਦੀ ਹੈ।

ਸੁਣਵਾਈ ਦੌਰਾਨ ਜਸਟਿਸ ਪਰਮੋਦ ਗੋਯਲ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਧਮਾਕਾ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਗੈਸ ਸਿਲੰਡਰ ਰੀਫਿਲ ਕਰਨ ਦੌਰਾਨ ਹੋਇਆ। ਇਸ ਭਿਆਨਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਕਈ ਹੋਰ ਜ਼ਖ਼ਮੀ ਹੋਏ ਅਤੇ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

ਮੁਲਜ਼ਮ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਵਿਜੈ ਕੁਮਾਰ ਪੋੱਦਾਰ ਖੁਦ ਵੀ ਧਮਾਕੇ ਵਿੱਚ ਗੰਭੀਰ ਰੂਪ ਵਿੱਚ ਝੁਲਸਿਆ ਹੈ ਅਤੇ ਇਲਾਜ ਅਧੀਨ ਹੈ। ਨਾਲ ਹੀ ਉਸ ਨੂੰ ਝੂਠੇ ਮਾਮਲੇ ਵਿੱਚ ਫਸਾਏ ਜਾਣ ਦਾ ਦਾਅਵਾ ਵੀ ਕੀਤਾ ਗਿਆ।

ਦੂਜੇ ਪਾਸੇ ਯੂਟੀ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ 18 ਗੈਸ ਸਿਲੰਡਰ ਅਤੇ 6 ਰੀਫਿਲਿੰਗ ਨੋਜ਼ਲ ਬਰਾਮਦ ਹੋਏ ਹਨ, ਜੋ ਗੈਰ-ਕਾਨੂੰਨੀ ਗੈਸ ਰੀਫਿਲਿੰਗ ਵੱਲ ਇਸ਼ਾਰਾ ਕਰਦੇ ਹਨ। ਸਰਕਾਰੀ ਪੱਖ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਅਤੇ ਸਬੂਤਾਂ ਨੂੰ ਦੇਖਦੇ ਹੋਏ ਮੁਲਜ਼ਮ ਦੀ ਹਿਰਾਸਤੀ ਪੁੱਛਗਿੱਛ ਬਹੁਤ ਜ਼ਰੂਰੀ ਹੈ।

ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਕਿਹਾ ਕਿ ਇਸ ਪੜਾਅ ‘ਤੇ ਅਗਾਊਂ ਜ਼ਮਾਨਤ ਦੇਣ ਦਾ ਕੋਈ ਆਧਾਰ ਨਹੀਂ ਬਣਦਾ। ਇਸ ਦੇ ਨਾਲ ਹੀ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ, ਜਿਸ ਨਾਲ ਮੁਲਜ਼ਮ ਨੂੰ ਵੱਡਾ ਝਟਕਾ ਲੱਗਿਆ ਹੈ। ਹੁਣ ਇਸ ਮਾਮਲੇ ਦੀ ਜਾਂਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here