HomePunjabਚੰਡੀਗੜ੍ਹ ਕਤਲ ਕਾਂਡ: ਕਤਲ ਦੇ ਦੋਵੇਂ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ

ਚੰਡੀਗੜ੍ਹ ਕਤਲ ਕਾਂਡ: ਕਤਲ ਦੇ ਦੋਵੇਂ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਮੁਤਾਬਕ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ, ਜਦੋਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ।

ਜਾਣਕਾਰੀ ਅਨੁਸਾਰ ਇਹ ਘਟਨਾ ਸੈਕਟਰ-25 ਦੇ ਜੰਗਲਾਤੀ ਖੇਤਰ ਨੇੜੇ ਅੱਜ ਸਵੇਰੇ ਕਰੀਬ 5 ਤੋਂ 5:30 ਵਜੇ ਦੇ ਵਿਚਕਾਰ ਵਾਪਰੀ। ਪੁਲਿਸ ਟੀਮ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਕੀਤੀ ਗਈ ਕਾਰਵਾਈ ਦੌਰਾਨ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।

ਸੂਤਰਾਂ ਮੁਤਾਬਕ ਮੁੱਖ ਹਮਲਾਵਰ ਸੰਨੀ ਮਹਿਰਾ ਨੂੰ ਦੋ ਗੋਲੀਆਂ ਲੱਗੀਆਂ, ਜਦਕਿ ਦੂਜੇ ਮੁਲਜ਼ਮ ਆਰੀਅਨ ਨੂੰ ਇੱਕ ਗੋਲੀ ਲੱਗੀ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਉਨ੍ਹਾਂ ਦੇ ਪੈਰਾਂ ਵਿੱਚ ਲੱਗੀਆਂ ਹਨ। ਜ਼ਖ਼ਮੀ ਦੋਵਾਂ ਮੁਲਜ਼ਮਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਦੋਸ਼ੀ ਕਾਫ਼ੀ ਸ਼ਾਤਿਰ ਹਨ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਸੀ ਕਿ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਵਾਲਾ ਇਹ ਰਸਤਾ ਕਾਫ਼ੀ ਸੁੰਨਸਾਨ ਹੈ। ਇਸ ਦਾ ਫਾਇਦਾ ਚੁੱਕਦੇ ਹੋਏ ਉਨ੍ਹਾਂ ਨੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments