HomePunjabਮੁੱਖ ਮੰਤਰੀ ਭਗਵੰਤ ਮਾਨ ਅੱਜ ਨਵੀਂ ਆਈ.ਟੀ.ਆਈ. ਦਾ ਰੱਖਣਗੇ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵੀਂ ਆਈ.ਟੀ.ਆਈ. ਦਾ ਰੱਖਣਗੇ ਨੀਂਹ ਪੱਥਰ

ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਖਾਸ ਦੌਰੇ ‘ਤੇ ਪਹੁੰਚੇ ਹਨ। ਇਸ ਦੌਰੇ ਦੌਰਾਨ ਉਹ ਝੁਨੀਰ ਵਿਖੇ ਨਵੀਂ ਆਈ.ਟੀ.ਆਈ. (ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਚਿਊਟ) ਦਾ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟ ਇਲਾਕੇ ਦੇ ਨੌਜਵਾਨਾਂ ਲਈ ਸਿੱਖਿਆ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਹੋਰ ਇੰਤਜ਼ਾਮ ਪੂਰੇ ਕੀਤੇ ਗਏ ਹਨ। ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਇੱਕ ਵੱਡੀ ਜਨਸਭਾ ਨੂੰ ਸੰਬੋਧਨ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸਰਕਾਰ ਦੀਆਂ ਹੁਣ ਤੱਕ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮਾਨਸਾ ਜ਼ਿਲ੍ਹੇ ਲਈ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਵੀ ਕਰ ਸਕਦੇ ਹਨ।

ਨਵੀਂ ਆਈ.ਟੀ.ਆਈ. ਬਣਨ ਨਾਲ ਝੁਨੀਰ ਅਤੇ ਨੇੜਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਲਈ ਦੂਰ ਨਹੀਂ ਜਾਣਾ ਪਵੇਗਾ। ਇਸ ਨਾਲ ਸਥਾਨਕ ਪੱਧਰ ‘ਤੇ ਹੁਨਰ ਵਿਕਾਸ ਨੂੰ ਬੜ੍ਹਾਵਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਣ ਦੀ ਸੰਭਾਵਨਾ ਹੈ। ਇਲਾਕੇ ਦੇ ਲੋਕਾਂ ਵਿੱਚ ਇਸ ਪ੍ਰੋਜੈਕਟ ਨੂੰ ਲੈ ਕੇ ਖੁਸ਼ੀ ਅਤੇ ਉਮੀਦ ਦਾ ਮਾਹੌਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments