Home Punjab ਡੇਰਾ ਬਿਆਸ ਮੁਖੀ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ...

ਡੇਰਾ ਬਿਆਸ ਮੁਖੀ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤੰਜ

0
64

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸੋਸ਼ਲ ਮੀਡੀਆ ‘ਤੇ ਇੱਕ ਟਿੱਪਣੀ ਰਾਹੀਂ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ‘ਤੇ ਨਾਮ ਲਏ ਬਗੈਰ ਤਿੱਖਾ ਪ੍ਰਹਾਰ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬੀ ਵਿੱਚ ਟਵੀਟ ਕਰਦੇ ਹੋਏ ਲਿਖਿਆ—
“ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ ਜਿਥੇ ਮੁਲਾਕਾਤੀ ਹੀ ਜੱਜ ਬਣ ਜਾਣ।”

ਮੁੱਖ ਮੰਤਰੀ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਵੱਲੋਂ ਮਜੀਠੀਆ ਖ਼ਿਲਾਫ ਦਰਜ ਕੇਸਾਂ ਨੂੰ ਝੂਠਾ ਕਰਾਰ ਦਿੱਤਾ ਗਿਆ ਸੀ।

ਰਾਜਨੀਤਿਕ ਹਲਕਿਆਂ ਵਿੱਚ ਮੁੱਖ ਮੰਤਰੀ ਦੇ ਇਸ ਟਵੀਟ ਨੂੰ ਡੇਰਾ ਮੁਖੀ ਦੇ ਬਿਆਨ ਦੇ ਸੰਦਰਭ ਵਿੱਚ ਹੀ ਦੇਖਿਆ ਜਾ ਰਿਹਾ ਹੈ। ਮਾਮਲੇ ਨੂੰ ਲੈ ਕੇ ਸੂਬੇ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ, ਜਦਕਿ ਵੱਖ-ਵੱਖ ਰਾਜਨੀਤਿਕ ਧੜਿਆਂ ਵੱਲੋਂ ਇਸ ‘ਤੇ ਪ੍ਰਤੀਕਿਰਿਆਵਾਂ ਆਉਣ ਦੀ ਸੰਭਾਵਨਾ ਬਣੀ ਹੋਈ ਹੈ।

LEAVE A REPLY

Please enter your comment!
Please enter your name here