Tuesday, July 14, 2026
Home Punjab ਮੁੱਖ ਮੰਤਰੀ ਮਾਨ ਵੱਲੋਂ ਬਿੱਕਰੌਰ ‘ਚ ਕਾਲਜ ਬਨਾਉਣ ਦਾ ਐਲਾਨ, ਵਿਰੋਧੀਆਂ ‘ਤੇ...

ਮੁੱਖ ਮੰਤਰੀ ਮਾਨ ਵੱਲੋਂ ਬਿੱਕਰੌਰ ‘ਚ ਕਾਲਜ ਬਨਾਉਣ ਦਾ ਐਲਾਨ, ਵਿਰੋਧੀਆਂ ‘ਤੇ ਕੀਤਾ ਤੀਖਾ ਹਮਲਾ

0
60

ਮਜੀਠਾ (ਅੰਮ੍ਰਿਤਸਰ) : ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜੀਠਾ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਇਲਾਕੇ ਦੇ ਵਿਕਾਸ ਲਈ ਕਈ ਅਹਿਮ ਐਲਾਨ ਕੀਤੇ।

ਮੁੱਖ ਮੰਤਰੀ ਨੇ ਹਲਕੇ ਦੀਆਂ 23 ਨਵੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਉਦਘਾਟਨ ਕੀਤਾ ਜਿੱਥੇ ਕਿ ਮਜੀਠਾ ਹਲਕੇ ਦੀਆਂ ਸੜਕਾਂ ‘ਤੇ 11 ਕਰੋੜ 32 ਲੱਖ 68 ਹਜ਼ਾਰ ਰੁਪਏ ਖ਼ਰਚ ਕੀਤੇ ਜਾਣਗੇ। ਇਸਦੇ ਨਾਲ ਹੀ ਸਮੁੱਚੇ ਪੰਜਾਬ ‘ਚ 43,000 ਕਿਲੋਮੀਟਰ ਸੜਕਾਂ ਦੀ ਕਾਇਆਕਲਪ ਕਰਨ ਦਾ ਕੰਮ ਜਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੜਕਾਂ ਬਣਾਉਣਾ ਸਰਕਾਰ ਦਾ ਫਰਜ਼ ਹੈ ਅਤੇ ਇਹ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਹੋ ਰਿਹਾ ਵਿਕਾਸ ਹੈ, ਕੋਈ ਅਹਿਸਾਨ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਐਲਾਨ ਕੀਤਾ ਕਿ ਮਜੀਠਾ ਦੇ ਨੇੜਲੇ ਪਿੰਡ ਬਿੱਕਰੌਰ ਵਿਖੇ ਜਲਦੀ ਹੀ ਇੱਕ ਨਵੇਂ ਕਾਲਜ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਉਨ੍ਹਾਂ ਦਿੱਲੀ ਦੇ ਪ੍ਰਦੂਸ਼ਣ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਕਿਸਾਨਾਂ ‘ਤੇ ਬੇਬੁਨਿਆਦ ਇਲਜ਼ਾਮ ਲਗਾਉਣ ਦੀ ਬਜਾਏ ਅਸਲੀ ਮੁੱਦਿਆਂ ‘ਤੇ ਧਿਆਨ ਦੇਣਾ ਚਾਹੀਦਾ ਹੈ।

ਮਜੀਠਾ ਵਿਖੇ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਸਿੱਧੇ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਤਿਹਾਸਕ ਹਵਾਲਾ ਦਿੱਤਾ ਕਿ ਇਸੇ ਪਰਿਵਾਰ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਤੋਂ ਬਾਅਦ ਅੰਗਰੇਜ਼ਾਂ ਦੀ ਮਹਿਮਾਨਨਿਵਾਜ਼ੀ ਕੀਤੀ ਸੀ।

ਮੁੱਖ ਮੰਤਰੀ ਮਾਨ ਨੇ ਗਾਇਬ ਹੋਏ 328 ਪਾਵਨ ਸਰੂਪਾਂ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਮਜਬੂਰੀ ਵੱਸ ਇਨ੍ਹਾਂ ਸਰੂਪਾਂ ਦੀ ਭਾਲ ਲਈ SIT ਬਣਾਉਣੀ ਪਈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਐਸ.ਜੀ.ਪੀ.ਸੀ. (SGPC) ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀ ਮਰਿਆਦਾ ਦੀ ਬਜਾਏ ਅਕਾਲੀ ਦਲ ਦੇ ਕੰਮਾਂ ਵਿੱਚ ਜ਼ਿਆਦਾ ਰੁੱਝੀ ਹੋਈ ਹੈ।

ਮਾਨ ਨੇ ਕਿਹਾ, “ਮੈਨੂੰ ਖੁਸ਼ੀ ਹੁੰਦੀ ਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੇ ਆਪ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਕਹਿੰਦੇ, ਪਰ ਉਹ ਖੁਦ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸਦੇ ਹਨ।”

LEAVE A REPLY

Please enter your comment!
Please enter your name here