HomePunjabਮਰਹੂਮ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮਿਲੇ ਮੁੱਖ ਮੰਤਰੀ...

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮਿਲੇ ਮੁੱਖ ਮੰਤਰੀ ਮਾਨ, ਪਤਨੀ ਨੂੰ ਸਰਕਾਰੀ ਨੌਕਰੀ ਦਾ ਐਲਾਨ

ਫ਼ਿਰੋਜ਼ਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਰਹੂਮ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ਦਾ ਦੁੱਖ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਦੀ ਖੇਡ ਅਤੇ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿਖੇ ਇੱਕ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਮਾਣਮੱਤੇ ਖਿਡਾਰੀ ਦਾ ਖੇਡ ਖੇਤਰ ਵਿੱਚ ਯੋਗਦਾਨ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹੇਗਾ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments