Friday, August 14, 2026
Home Haryana News ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲਾਂ ਤੇ ਕੇਂਦਰੀ ਮੰਤਰੀਆਂ ਨਾਲ ਕੀਤੀ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲਾਂ ਤੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ

0
2
Panchkula, Oct 17 (ANI): Haryana CM-designate Nayab Singh Saini takes oath as Haryana Chief Minister for second time during a swearing-in ceremony, in Panchkula on Thursday. (ANI Photo)

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਸਮੇਤ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਰਿਆਣਾ ਦੇ ਵਿਕਾਸ, ਲੋਕ ਹਿੱਤ ਨਾਲ ਜੁੜੇ ਮੁੱਦਿਆਂ ਅਤੇ ਕੇਂਦਰ-ਰਾਜ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਸਮੇਤ ਕਈ ਅਹਿਮ ਵਿਸ਼ਿਆਂ ’ਤੇ ਚਰਚਾ ਕੀਤੀ ਗਈ।

ਮੁੱਖ ਮੰਤਰੀ ਨਿਵਾਸ ’ਤੇ ਪਹੁੰਚਣ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਸਿੱਖਿਆ ਤੇ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਵੀ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।

ਮੀਟਿੰਗ ਦੌਰਾਨ ਹਰਿਆਣਾ ਦੇ ਸਰਵਪੱਖੀ ਵਿਕਾਸ ਅਤੇ ਜਨਹਿੱਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਸਦਭਾਵਨਾ ਭਰੇ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਵਿਕਾਸ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਜਨਹਿੱਤ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਵੱਖ-ਵੱਖ ਨਵੀਆਂ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਮਜ਼ਬੂਤ ਤਾਲਮੇਲ ਨਾਲ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲ ਰਿਹਾ ਹੈ। ਰਾਜਪਾਲਾਂ ਅਤੇ ਕੇਂਦਰੀ ਮੰਤਰੀਆਂ ਨਾਲ ਹੋਈ ਇਹ ਮੁਲਾਕਾਤ ਕੇਂਦਰ ਅਤੇ ਹਰਿਆਣਾ ਦਰਮਿਆਨ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਪੱਖੋਂ ਅਹਿਮ ਮੰਨੀ ਜਾ ਰਹੀ ਹੈ।

ਮੀਟਿੰਗ ਦੌਰਾਨ ਵਿਕਾਸ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਆਪਸੀ ਸਹਿਯੋਗ ਵਧਾਉਣ ਪ੍ਰਤੀ ਵਚਨਬੱਧਤਾ ਵੀ ਪ੍ਰਗਟਾਈ ਗਈ।

 

LEAVE A REPLY

Please enter your comment!
Please enter your name here