Home Punjab Malerkotla ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

0
20

·  ਵਿਧਾਇਕ ਮਾਲੇਰਕੋਟਲਾ ਵੱਲੋਂ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ

ਮਾਲੇਰਕੋਟਲਾਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ।

ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ, ਸੁਰੱਖਿਅਤ ਅਤੇ ਆਤਮਿਕ ਤੌਰ ’ਤੇ ਲਾਭਕਾਰੀ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾਵਾਂ ਕੇਵਲ ਧਾਰਮਿਕ ਆਸਥਾ ਦਾ ਹੀ ਪ੍ਰਤੀਕ ਨਹੀਂ ਹੁੰਦੀਆਂ, ਸਗੋਂ ਇਹ ਆਪਸੀ ਭਾਈਚਾਰੇ, ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ।

ਵਿਧਾਇਕ ਨੇ ਇਸ ਮੌਕੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਕਾਰਨ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਸ੍ਰੀ ਕਰਮਜੀਤ ਸਿੰਘ ਕੁਠਾਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here