HomePunjabMalerkotlaਪਿੰਡ ਕਸਬਾ ਭਰਾਲ ਵਿਖੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਅਤੇ ਬੱਚਿਆਂ ਦੇ ਅਧਿਕਾਰਾਂ...

ਪਿੰਡ ਕਸਬਾ ਭਰਾਲ ਵਿਖੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ

ਮਾਲੇਰਕੋਟਲਾ, 22 ਅਕਤੂਬਰ –

ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਪੋਕਸੋ ਐਕਟ, ਬਾਲ ਵਿਆਹ ਦੀ ਰੋਕਥਾਮ ਅਤੇ ਸਵੈ-ਰੱਖਿਆ ਸਬੰਧੀ ਦਿੱਤੀ ਜਾਣਕਾਰ

ਬੱਚਿਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਚਾਈਲਡ ਹੈਲਪਲਾਈਨ1098 ਬਾਰੇ ਕੀਤਾ ਜਾਗਰੂਕ

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਕਸਬਾ ਭਰਾਲ ਵਿਖੇ ਬੱਚਿਆਂ ਦੇ ਅਧਿਕਾਰਾਂ, ਪੋਕਸੋ ਐਕਟ, ਬਾਲ ਵਿਆਹ ਦੀ ਰੋਕਥਾਮ ਅਤੇ ਸਵੈ-ਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਸੀ।

ਸੈਮੀਨਾਰ ਦੌਰਾਨ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸ਼ੀ ਨੇ ਬੱਚਿਆਂ ਨੂੰ ਪੋਕਸੋ ਐਕਟ (POCSO Act) ਤਹਿਤ ਜਿਨਸੀ ਸ਼ੋਸ਼ਣ ਤੋਂ ਮਿਲਣ ਵਾਲੀ ਕਾਨੂੰਨੀ ਸੁਰੱਖਿਆ, ਬਾਲ ਵਿਆਹ ਦੀ ਰੋਕਥਾਮ ਅਤੇ ਸਵੈ-ਰੱਖਿਆ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੱਚਿਆਂ ਨੂੰ ਸਮਝਾਇਆ ਗਿਆ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਸ਼ੋਸ਼ਣ ਦਾ ਸਾਹਮਣਾ ਕਰਨ ਸਮੇਂ ਘਬਰਾਉਣ ਦੀ ਬਜਾਏ ਤੁਰੰਤ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ।

 ਇਸ ਮੌਕੇ ਬੱਚਿਆਂ ਅਤੇ ਮਾਪਿਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਿਸੇ ਵੀ ਸੰਕਟ ਦੀ ਸਥਿਤੀ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਇਸ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੀ.ਐੱਸ.ਪੀ. ਯਾਦਵਿੰਦਰ ਸਿੰਘ ਨੇ ਨਸ਼ਾ ਵਿਰੋਧੀ ਜਾਗਰੂਕਤਾ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ, ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਮਾਪਿਆਂ ਨੂੰ ਬੱਚਿਆਂ ਦੀ ਸੰਗਤ, ਪੜ੍ਹਾਈ ਅਤੇ ਮਾਨਸਿਕ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ ਗਈ

ਇਸ ਮੌਕੇ ਮਹਿਲਾ ਸੈੱਲ ਇੰਚਾਰਜ ਮਨਪ੍ਰੀਤ ਕੌਰ ਗਿੱਲ, ਆਊਟਰੀਚ ਵਰਕਰ ਸਰਬਜੀਤ ਕੌਰ, ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments